ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਹੋਇਆ ਕੋਰੋਨਾ

Thursday, Aug 27, 2020 - 06:37 PM (IST)

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਵੀ ਹੋਇਆ ਕੋਰੋਨਾ

ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਕੋਰੋਨਾ ਦੀ ਲਪੇਟ ’ਚ ਆ ਗਏ ਹਨ। ਜਿਨ੍ਹਾਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਮੰਤਰੀ ਬ੍ਰਹਮ ਮੋਹਿੰਦਰਾ ਤੋਂ ਪਹਿਲਾਂ ਪੰਜਾਬ ਦੇ 23 ਮੰਤਰੀ/ਵਿਧਾਇਕ ਵੀ ਕੋਰੋਨਾ ਪਾਜ਼ੇਟਿਵ ਆ ਚੁਕੇ ਹਨ। 
ਦੱਸਣਯੋਗ ਹੈ ਕਿ 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਰੋਨਾ ਟੈਸਟ ਵਿਧਾਨ ਸਭਾ ‘ਚ ਦਾਖਲ ਹੋਣ ਵਾਲੇ ਸਮੂਹ ਆਗੂਆਂ ਤੇ ਹੋਰਾਂ ਲਈ ਲਾਜ਼ਮੀ ਹੈ। ਉਥੇ ਹੀ ਮਾਣਯੋਗ ਸਪੀਕਰ ਵਲੋਂ ਇਹ ਵੀ ਕਿਹਾ ਗਿਆ ਸੀ ਇਸ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੀ ਇਮਾਰਤ ‘ਚ ਦਾਖਲ ਹੋਣ ਲਈ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਅਤੇ ਹੋਰਾਂ ਕੋਲ 25.8.2020. ਤੋਂ 27.8.2020 ਤਕ ਦੀ ਕੋਰੋਨਾ ਰਿਪੋਰਟ ਹੋਣੀ ਲਾਜ਼ਮੀ ਹੈ। ਜੇਕਰ ਕਿਸੇ ਕੋਲ ਕੋਰੋਨਾ ਰਿਪੋਰਟ ਨਹੀਂ ਹੋਵੇਗੀ ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਇਮਾਰਤ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


author

Deepak Kumar

Content Editor

Related News