ਮੰਤਰੀ ਚੇਤਨ ਜੌੜਾਮਾਜਰਾ ਨੇ ਆਜ਼ਾਦ ਹਿੰਦ ਫ਼ੌਜ ਦੇ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਨੂੰ ਮਿਲ ਕੇ ਲਿਆ ਆਸ਼ੀਰਵਾਦ

Thursday, Aug 15, 2024 - 10:55 PM (IST)

ਮੰਤਰੀ ਚੇਤਨ ਜੌੜਾਮਾਜਰਾ ਨੇ ਆਜ਼ਾਦ ਹਿੰਦ ਫ਼ੌਜ ਦੇ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਨੂੰ ਮਿਲ ਕੇ ਲਿਆ ਆਸ਼ੀਰਵਾਦ

ਬੁਢਲਾਡਾ (ਮਨਜੀਤ)- ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ ਵਿਚ ਅੰਗਰੇਜਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਲਈ ਵਚਨਬੱਧ ਹੈ।

PunjabKesari

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐੱਸ.ਐੱਸ.ਪੀ. ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾਨਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ।

PunjabKesari

ਇਨ੍ਹਾਂ ਸੂਰਵੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁੰਤਤਰਤਾ ਸੰਗਰਾਮ ਵਿਚ ਮੂਹਰਲੀਆਂ ਸਫਾਂ ਵਿਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਸਨਮਾਨ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਐੱਸ.ਡੀ.ਐੱਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ, ਸੋਹਣਾ ਸਿੰਘ ਕਲੀਪੁਰ ਚੇਅਰਮੇਨ ਸੈਂਟਰਲ ਕੋਆਪਰੇਟਿਵ ਬੈਂਕ, ਜਸਪਾਲ ਸਿੰਘ ਮੱਲ ਸਿੰਘ ਵਾਲਾ, ਬਲਦੇਵ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News