ਟਿਕਟ ਮਿਲਣ ਮਗਰੋਂ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ-ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ

03/14/2024 2:33:29 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਪਹਿਲੀ ਸੂਚੀ ਜਾਰੀ ਕਰਦਿਆਂ ਪੰਜਾਬ 'ਚ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ ਮੁਤਾਬਕ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਚੋਣ ਮੈਦਾਨ 'ਚ ਖੜ੍ਹਾ ਕੀਤਾ ਗਿਆ ਹੈ। ਲੋਕ ਸਭਾ ਚੋਣਾਂ 'ਚ ਟਿਕਟ ਮਿਲਣ ਮਗਰੋਂ ਜਦੋਂ ਕੁਲਦੀਪ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਾਰੀ ਹਾਈਕਮਾਨ ਦਾ ਬਹੁਤ ਧੰਨਵਾਦ ਕਰਦੇ ਹਨ ਕਿ ਮੇਰੇ ਜਿਹੇ ਗਰੀਬ ਕਿਸਾਨ ਦੇ ਪੁੱਤ ਨੂੰ ਪਾਰਟੀ ਨੇ ਲੋਕ ਸਭਾ ਚੋਣ ਮੈਦਾਨ 'ਚ ਉਤਾਰਿਆ ਹੈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਲਈ ਅਹਿਮ ਖ਼ਬਰ, ਹੁਣ ਮਾਸਿਕ ਧਰਮ ਦੀ ਮਿਲੇਗੀ ਛੁੱਟੀ!

ਧਾਲੀਵਾਲ ਨੇ ਕਿਹਾ ਕਿ ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ। ਮੇਰੀ ਮਿਹਨਤ ਅਤੇ ਵਫ਼ਾਦਾਰੀ ਨੂੰ ਮੁੱਖ ਰੱਖਦਿਆਂ ਪਾਰਟੀ ਨੇ ਮੈਨੂੰ ਟਿਕਟ ਦਿੱਤੀ ਹੈ। ਮੈਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਵਾਂਗਾ। ਧਾਲੀਵਾਲ ਨੇ ਕਿਹਾ ਕਿ ਉਹ ਆਪਣੇ ਹਲਕੇ 'ਚ ਸਨ ਅਤੇ ਉਨ੍ਹਾਂ ਨੂੰ ਟਿਕਟ ਮਿਲਣ ਬਾਰੇ ਕੁੱਝ ਵੀ ਪਤਾ ਨਹੀਂ ਸੀ। ਜਦੋਂ ਉਹ ਗੱਡੀ 'ਚੋਂ ਉਤਰੇ ਤਾਂ ਸੂਚੀ ਬਾਰੇ ਪਤਾ ਲੱਗਾ ਤਾਂ ਉੁਨ੍ਹਾਂ ਨੂੰ ਵਰਕਰਾਂ ਨੇ ਵਧਾਈ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਧਿਆਪਕਾਂ ਲਈ ਵੱਡਾ ਫ਼ੈਸਲਾ, Transfer ਲਈ ਨਵੇਂ ਹੁਕਮ ਜਾਰੀ, ਜਲਦ ਕਰੋ ਅਪਲਾਈ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਕੋਲੋਂ ਕਦੇ ਨਾ ਤਾਂ ਕੋਈ ਅਹੁਦਾ ਮੰਗਿਆ ਹੈ ਅਤੇ ਨਾ ਹੀ ਟਿਕਟ ਮੰਗੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਦਿੰਦੀ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਾ ਹੈ। ਇਸ ਜ਼ਿੰਮੇਵਾਰੀ ਨੂੰ ਵੀ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

ਧਾਲੀਵਾਲ ਨੇ ਕਿਹਾ ਕਿ ਮੈਂ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦਾਂ ਹਾ ਅਤੇ ਆਮ ਆਦਮੀ ਪਾਰਟੀ ਨੇ ਹੀ ਉਨ੍ਹਾਂ ਨੂੰ ਵਿਧਾਨ ਸਭਾ 'ਚ ਪਹੁੰਚਾਇਆ ਹੈ। ਹੁਣ ਪਾਰਟੀ ਉਨ੍ਹਾਂ ਨੂੰ ਲੋਕ ਸਭਾ 'ਚ ਪਹੁੰਚਾ ਰਹੀ ਹੈ। ਧਾਲੀਵਾਲ ਨੇ ਵਿਰੋਧੀ ਧਿਰ ਬਾਰੇ ਬੋਲਦਿਆਂ ਕਿਹਾ ਕਿ ਅਸੀਂ ਲੜਾਈ ਲੜਨੀ ਜਾਣਦੇ ਹਾਂ, ਭਾਵੇਂ ਅੱਗਿਓਂ ਕਿੰਨਾ ਵੀ ਵੱਡਾ ਬੰਦਾ ਕਿਉਂ ਨਾ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News