MP ਰਿੰਕੂ ਨੂੰ ਲੋਕ ਸਭਾ ਸੈਸ਼ਨ ’ਚੋਂ ਮੁਅੱਤਲ ਕਰਨ ’ਤੇ ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

Friday, Aug 04, 2023 - 02:40 AM (IST)

MP ਰਿੰਕੂ ਨੂੰ ਲੋਕ ਸਭਾ ਸੈਸ਼ਨ ’ਚੋਂ ਮੁਅੱਤਲ ਕਰਨ ’ਤੇ ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

ਚੰਡੀਗੜ੍ਹ (ਬਿਊਰੋ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਦੇ ਪੂਰੇ ਸੈਸ਼ਨ ’ਚੋਂ ਮੁਅੱਤਲ ਕਰਨ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੈਬਨਿਟ ਮੰਤਰੀ ਧਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਫ਼ੈਸਲਾ ਕਰ ਲਿਆ ਹੈ ਕਿ ਜੋ ਕਾਨੂੰਨ ਭਾਜਪਾ ਦੇ ਸ਼ਾਸਨ ਦੇ ਰਾਹ ’ਚ ਆਏਗਾ, ਉਸ ਨੂੰ ਬਦਲ ਦਿਆਂਗੇ ਤੇ ਜੇਕਰ ਜਨਤਾ ਭਾਜਪਾ ਤੋਂ ਇਲਾਵਾ ਕਿਸੇ ਹੋਰ ਪਾਰਟੀ ਦੇ ਨੇਤਾ ਨੂੰ ਚੁਣਦੀ ਹੈ ਤਾਂ ਉਸ ਨੂੰ ਸੰਸਦ ’ਚੋਂ ਬਾਹਰ ਕੱਢ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਤੇ 1.5 ਲੱਖ ਦੀ ਡਰੱਗ ਮਨੀ ਸਣੇ 1 ਕਾਬੂ

PunjabKesari

ਉਨ੍ਹਾਂ ਕਿਹਾ ਕਿ ਅੱਜ ਇਹ ਦੋਵੇਂ ਗੱਲਾਂ ਉਦੋਂ ਸਾਬਤ ਵੀ ਹੋ ਗਈਆਂ ਹਨ, ਜਦੋਂ ਭਾਜਪਾ ਨੇ ਦੋ ਕਰੋੜ ਲੋਕਾਂ ਵੱਲੋਂ ਚੁਣੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੁੱਧ ਲੋਕ ਸਭਾ ’ਚ ਦਿੱਲੀ ਆਰਡੀਨੈਂਸ ਬਿੱਲ ਪਾਸ ਕਰ ਦਿੱਤਾ ਅਤੇ ਦੂਜੇ ਪਾਸੇ ਲੱਖਾਂ ਜਲੰਧਰ ਵਾਸੀਆਂ ਵੱਲੋਂ ਚੁਣ ਕੇ ਸੰਸਦ ’ਚ ਭੇਜੇ ਗਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਦੇ ਬਾਕੀ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਜਨਤਾ ਨੂੰ ਚਿਤਾਵਨੀ ਦੇਣਾ ਚਾਹੁੰਦੀ ਹੈ ਕਿ ਜੇਕਰ ਤੁਸੀਂ ਸਾਡੇ ਚੁਣੇ ਹੋਏ ਨੇਤਾ ਨੂੰ ਵੋਟ ਨਹੀਂ ਦਿੰਦੇ ਤਾਂ ਜਿਸ ਨੂੰ ਜਨਤਾ ਵੋਟ ਦੇ ਕੇ ਸੰਸਦ ’ਚ ਭੇਜੇਗੀ, ਉਸ ਨੂੰ ਭਾਜਪਾ ਸੰਸਦ ’ਚੋਂ ਬਾਹਰ ਕਰ ਦੇਵੇਗੀ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ’ਚ ਬਿੱਲ ਪਾਸ ਹੋਣ ਮਗਰੋਂ ਬੋਲੇ ਕੇਜਰੀਵਾਲ, PM ਮੋਦੀ ਨੂੰ ਲੈ ਕੇ ਕਹੀਆਂ ਇਹ ਗੱਲਾਂ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News