ਕੈਬਨਿਟ ਮੰਤਰੀ ਧਾਲੀਵਾਲ ਨੇ ਅਧਿਕਾਰੀਆਂ ਨੂੰ ਦਿੱਤੇ ਖ਼ਾਸ ਨਿਰਦੇਸ਼, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
Tuesday, Feb 21, 2023 - 11:25 AM (IST)
ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਅਧੀਨ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿਚ ਕਰਨਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ
ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫ਼ੈਸਲਾ ਕਰਦਿਆਂ ਸੂਬੇ ਭਰ ਵਿਚ ਸਾਰੇ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੇ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡਾਂ ’ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਜੁਰਮਾਨੇ ਵੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਕਿਸਾਨ ਫਿਰ ਕਰਨਗੇ ਰੇਲਾਂ ਦਾ ਚੱਕਾ ਜਾਮ, ਪੜ੍ਹੋ ਕਦੋਂ ਤੇ ਕਿੱਥੇ ਰੋਕੀਆਂ ਜਾਣਗੀਆਂ ਟਰੇਨਾਂ
ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਦਫ਼ਤਰਾਂ ਦੇ ਸਾਰੇ ਬੋਰਡਾਂ, ਨੋਟਿਸ ਬੋਰਡਾਂ ਅਤੇ ਦਫ਼ਤਰਾਂ ਦੇ ਨਾਂ ਲਿਖਣ ਵਿਚ ਪੰਜਾਬੀ ਨੂੰ ਪਹਿਲ ਦਿੱਤੀ ਜਾਵੇ ਅਤੇ ਬਾਕੀ ਭਾਸ਼ਾਵਾਂ ਪੰਜਾਬੀ ਤੋਂ ਬਾਅਦ ਲਿਖੀਆਂ ਜਾਣ। ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬੀ ਮਾਂ ਬੋਲੀ ਨੂੰ ਆਪਣੇ ਪਰਿਵਾਰਾਂ ਵਿਚ ਜ਼ਿੰਦਾ ਰੱਖਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ
ਨੋਟ :ਕੈਬਨਿਟ ਮੰਤਰੀ ਦੀਆਂ ਹਦਾਇਤਾਂ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ