ਕੈਬਨਿਟ ਮੰਤਰੀ ਧਾਲੀਵਾਲ ਨੇ ਹਰਿਆਣਾ ਸਰਕਾਰ ਨੂੰ ਪਾਈ ਝਾੜ, CM ਮਾਨ ਬਾਰੇ ਵੀ ਕਹੀਆਂ ਵੱਡੀਆਂ ਗੱਲਾਂ (ਵੀਡੀਓ)
Saturday, Feb 24, 2024 - 06:19 AM (IST)
ਚੰਡੀਗੜ੍ਹ- ਬੀਤੇ ਦਿਨੀਂ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਆਏ ਨੌਜਵਾਨ ਸ਼ੁੱਭਕਰਨ ਸਿੰਘ ਦੀ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਗੋਲ਼ੀਬਾਰੀ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਆਣਾ ਸਰਕਾਰ ਤੇ ਪੁਲਸ ਨੂੰ ਝਾੜ ਪਾਉਂਦਿਆਂ ਕਿਹਾ ਕਿ ਇਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਘਟੀਆ ਕਾਰਵਾਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨ ਕਿਸਾਨ ਨੂੰ ਗੋਲ਼ੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ, ਜਦਕਿ ਇਸ ਕਾਰਵਾਈ 'ਚ ਬਹੁਤ ਸਾਰੇ ਕਿਸਾਨ ਜ਼ਖ਼ਮੀ ਵੀ ਹੋ ਗਏ ਸਨ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਸ਼ੁੱਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼ੁੱਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਇਸ ਮਾਮਲੇ 'ਚ ਹਰਿਆਣਾ ਪੁਲਸ ਦੇ ਮੁੱਖ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਵੀ ਭਰੋਸਾ ਦਿਵਾਇਆ।
ਉਨ੍ਹਾਂ ਕਿਹਾ ਕਿ ਇਹ ਸ਼ਾਇਦ ਪੰਜਾਬ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਨੂੰ 1 ਕਰੋੜ ਰੁਪਏ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵੀ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਮਾਨ ਨੂੰ ਜੋ ਰਾਸ਼ਟਰਪਤੀ ਰਾਜ ਦੀਆਂ ਧਮਕੀਆਂ ਆ ਰਹੀਆਂ ਹਨ, ਉਸ ਦਾ ਜਵਾਬ ਉਨ੍ਹਾਂ ਇਹ ਕਹਿ ਕੇ ਦਿੱਤਾ ਕਿ ਮੈਂ ਤੁਹਾਡੀਆਂ ਗਿੱਦੜ ਭਪਕੀਆਂ ਤੋਂ ਡਰਨ ਵਾਲਾ ਨਹੀਂ ਹਾਂ। ਮੈਂ ਆਪਣੇ ਸੂਬੇ ਦੇ ਕਿਸਾਨਾਂ ਤੋਂ ਅਜਿਹੀਆਂ ਸੌ-ਸੌ ਕੁਰਸੀਆਂ ਤੇ ਅਹੁਦੇ ਵਾਰਦਾ ਹਾਂ।
ਇਹ ਵੀ ਪੜ੍ਹੋ- ਸ਼ਾਂਤੀਪੂਰਨ ਧਰਨੇ 'ਚ ਆ ਕੇ ਦੂਜੇ ਜ਼ਿਲ੍ਹੇ ਦੇ ਨੌਜਵਾਨ ਨੇ ਕੀਤਾ ਹੰਗਾਮਾ, ਲਾਠੀ ਨਾਲ ਗੱਡੀਆਂ 'ਤੇ ਕੀਤਾ ਹਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e