ਵਿਰੋਧੀਆਂ ''ਤੇ ਵਰ੍ਹੇ ਕੈਬਨਿਟ ਮੰਤਰੀ ਧਾਲੀਵਾਲ! ਕਿਹਾ- ''ਤੁਹਾਡੀ ਬੀਜੀ ਖੇਤੀ ਵੱਢ ਰਹੇ ਓ...''
Sunday, May 25, 2025 - 10:19 PM (IST)

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹੋਏ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਦਾ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਦੌਰਾਨ ਜਿਥੇ ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਉਥੇ ਹੀ ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਵੱਡਾ ਬਿਆਨ ਦਿੱਤਾ ਹੈ।
ਇਸ ਦੌਰਾਨ ਵੀਡੀਓ ਜਾਰੀ ਕਰਦਿਆਂ ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪੀੜਤ ਪਰਿਵਾਰ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪੰਜਾਬ ਪੁਲਸ ਦਾ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਸ ਨੇ ਇਸ ਮਾਮਲੇ ਵਿਚ ਪੂਰੀ ਮੁਸ਼ਤੈਦੀ ਦਿਖਾਈ ਹੈ। ਪੁਲਸ ਵੱਲੋਂ ਮੁਲਜ਼ਮਾਂ ਦਾ ਪਛਾਣ ਕਰ ਲਈ ਗਈ ਹੈ। ਜਲਦੀ ਹੀ ਉਨ੍ਹਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾਣਗੀਆਂ। ਇਸ ਸਾਰਾ ਕੁਝ ਦੋ ਗਰੁੱਪਾਂ ਵਿਚ ਵਿਵਾਦ ਕਾਰਨ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਹੜੇ ਵਿਰੋਧੀ ਇਸ ਘਟਨਾ ਕਾਰਨ ਉਨ੍ਹਾਂ ਦੀ ਨਿੰਦਾ ਕਰ ਰਹੇ ਹਨ ਇਸ ਸਭ ਉਨ੍ਹਾਂ ਕਰ ਕੇ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਖੇਤੀ ਉਨ੍ਹਾਂ ਦੀ ਹੀ ਬੀਜੀ ਹੋਈ ਹੈ ਜਿਹੜੀ ਉਹ ਵੱਢ ਰਹੇ ਹਨ। ਦੇਖੋ ਹੋਰ ਕੀ ਬੋਲੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ...
ਦੱਸ ਦਈਏ ਕਿ ਪੁਲਸ ਨੇ ਅਕਾਲੀ ਕੌਂਸਲਰ ਦੇ ਕਤਲ ਮਾਮਲੇ ਵਿਚ ਤਿੰਨ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਇਸ ਦੌਰਾਨ ਪੁਲਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰਜਿੰਦਰ ਸਿੰਘ ਕਤਲ ਮਾਮਲੇ ਵਿਚ ਤਿੰਨ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਇਸ ਦੌਰਾਨ ਅਮਿਤ, ਗੋਪੀ ਤੇ ਕਰਨ ਕੀੜਾ ਨਾਂ ਦੇ ਤਿੰਨ ਜਣਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਤਿੰਨਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਵਾਰਦਾਤ ਦੌਰਾਨ ਵਰਤੇ ਗਏ ਮੋਟਰਸਾਈਕਲ ਦੀ ਵੀ ਪਛਾਣ ਕਰ ਲਈ ਗਈ ਹੈ। ਇਸ ਤੋਂ ਇਲਾਵਾ ਕ੍ਰਿਸ਼ਣ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਦੋ ਪਿਸਤੌਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਪੁਲਸ ਵੱਲੋਂ ਦੋਵਾਂ ਸ਼ੂਟਰਾਂ ਤੋਂ ਪੁੱਛਗਿੱਛ ਜਾਰੀ ਹੈ।
ਦੱਸ ਦਈਏ ਕਿ ਹਰਜਿੰਦਰ ਸਿੰਘ ਅੱਜ ਜੰਡਿਆਲਾ ਤੋਂ ਇੱਕ ਪਰਿਵਾਰਕ ਸਮਾਗਮ ਲਈ ਅੰਮ੍ਰਿਤਸਰ ਆਇਆ ਸੀ। ਜਿੱਥੇ ਮੋਟਰਸਾਈਕਲ 'ਤੇ ਆਏ ਦੋ ਹਮਲਾਵਰਾਂ ਨੇ ਤਾਬੜ-ਤੋੜ ਗੋਲੀਆਂ ਚਲਾਈਆਂ। ਕੌਂਸਲਰ ਦੇ 3 ਤੋਂ 4 ਗੋਲੀਆਂ ਵੱਜੀਆਂ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ।