ਕੈਬਨਿਟ ਮੰਤਰੀ ਧਾਲੀਵਾਲ ਦਾ ਅਹਿਮ ਬਿਆਨ, ਠੱਗ ਟ੍ਰੈਵਲ ਏਜੰਟਾਂ ਦੀ ਤਿਆਰ ਹੋ ਰਹੀ ਸੂਚੀ

Friday, Jul 28, 2023 - 10:04 PM (IST)

ਕੈਬਨਿਟ ਮੰਤਰੀ ਧਾਲੀਵਾਲ ਦਾ ਅਹਿਮ ਬਿਆਨ, ਠੱਗ ਟ੍ਰੈਵਲ ਏਜੰਟਾਂ ਦੀ ਤਿਆਰ ਹੋ ਰਹੀ ਸੂਚੀ

ਲਾਲੜੂ (ਗੁਰਪ੍ਰੀਤ)-ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੀਬੀਆ ’ਚ ਮਾਰੇ ਗਏ ਪਿੰਡ ਭੁੱਖੜੀ ਦੇ ਨੌਜਵਾਨ ਦੇ ਘਰ ਪੁੱਜ ਕੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਸਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਕੀਤੀ ਦਾਖ਼ਲ

ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੀਬੀਆ ਸਰਕਾਰ ਨਾਲ ਗੱਲਬਾਤ ਕਰ ਕੇ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਟੋਨੀ ਦੇ ਨਾਲ ਲੀਬੀਆ ਗਏ ਉਸ ਦੇ ਦੋ ਹੋਰ ਰਿਸ਼ਤੇਦਾਰਾਂ ਨੂੰ ਵੀ ਭਾਰਤ ਲਿਆਉਣ ਲਈ ਲੀਬੀਆ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ

ਉਨ੍ਹਾਂ ਕਿਹਾ ਕਿ ਉਕਤ ਨੌਜਵਾਨਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਕੇ ਡੌਂਕੀ ਰਾਹੀਂ ਵਿਦੇਸ਼ ਭੇਜਣ ਵਾਲੇ ਏਜੰਟ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੈਸਿਆਂ ਦੇ ਲਾਲਚ ਵਿਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾਉਣ ਵਾਲੇ ਠੱਗ ਟਰੈਵਲ ਏਜੰਟਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਮੰਤਰੀ ਧਾਲੀਵਾਲ ਨੇ ਇਹੋ ਜਿਹੇ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।


author

Manoj

Content Editor

Related News