ਤਰਨਤਾਰਨ ਹਾਦਸੇ ''ਤੇ ਕੈਬਨਿਟ ਮੰਤਰੀ ਧਰਮਸੌਤ ਨੇ ਕੀਤਾ ਦੁੱਖ ਪ੍ਰਗਟਾਵਾ

Saturday, Feb 08, 2020 - 11:53 PM (IST)

ਤਰਨਤਾਰਨ ਹਾਦਸੇ ''ਤੇ ਕੈਬਨਿਟ ਮੰਤਰੀ ਧਰਮਸੌਤ ਨੇ ਕੀਤਾ ਦੁੱਖ ਪ੍ਰਗਟਾਵਾ

ਚੰਡੀਗੜ੍ਹ, (ਕਮਲ)— ਇਥੇ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੱਲੋਂ ਤਰਨਤਾਰਨ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੌਰਾਨ ਵਾਪਰੇ ਦਰਦਨਾਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਵਿਚ 15 ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਕੈਬਨਿਟ ਮੰਤਰੀ ਧਰਮਸੌਤ ਨੇ ਪੰਜਾਬ ਸਰਕਾਰ ਵੱਲੋਂ ਉਕਤ ਹਾਦਸੇ ਦੌਰਾਨ ਮ੍ਰਿਤਕ ਪਰਿਵਾਰਾਂ ਅਤੇ ਜ਼ਖਮੀਆਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।


author

KamalJeet Singh

Content Editor

Related News