ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਤੇ ਕਪੂਰਥਲਾ ਨੂੰ ਹਦਾਇਤਾਂ ਜਾਰੀ

Thursday, Aug 24, 2023 - 03:32 AM (IST)

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਤੇ ਕਪੂਰਥਲਾ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫ਼ਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਅਧਿਕਾਰੀ ਦੀ ਕੋਠੀ 'ਚ ਚੱਲ ਰਿਹਾ ਸੀ ਗੰਦਾ ਧੰਦਾ

ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿਚ  ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਮਹੂਰਤ ਕਢਵਾ ਕੇ ਕੀਤੀ 1 ਕਰੋੜ ਰੁਪਏ ਦੀ ਡਕੈਤੀ, ਡਾਕੂਆਂ ਦੇ ਨਾਲ-ਨਾਲ ਜੋਤਿਸ਼ੀ ਵੀ ਗ੍ਰਿਫ਼ਤਾਰ

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।

ਇਹ ਖ਼ਬਰ ਵੀ ਪੜ੍ਹੋ - ਪਟਵਾਰੀ ਤੇ ਨਾਇਬ ਤਹਿਸੀਲਦਾਰ ਨੇ ਬਣਾ ਦਿੱਤੀ ਜਾਅਲੀ ਵਸੀਅਤ, ਖ਼ੁਲਾਸਾ ਹੋਣ 'ਤੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News