ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ

01/26/2023 8:37:15 PM

ਮਾਨਸਾ (ਸੰਦੀਪ ਮਿੱਤਲ)- ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 74ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਦੇਸ਼ ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖਾਸ ਤੌਰ ’ਤੇ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਸਕੂਲ ਤੋਂ ਪਰਤਦੀ ਨਾਬਾਲਗਾ ਨਾਲ ਜਬਰ-ਜ਼ਿਨਾਹ, ਪਿੰਡ ਦੇ 3 ਵਿਅਕਤੀ ਨਾਮਜ਼ਦ

ਉਨ੍ਹਾਂ ਕਿਹਾ ਕਿ ਮੈਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜ਼ਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਸੂਬਾ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤੋਂ ਇਲਾਵਾ ਆਰਥਿਕ ਪੱਖੋਂ ਮਜ਼ਬੂਤੀ ਦੀ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਅਤੇ ਭਲਕੇ 27 ਜਨਵਰੀ ਨੂੰ ਰਾਜ ਅੰਦਰ 400 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਾਇਲਰੀ ਸਾਇੰਸਿਜ਼ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਇੰਸਟੀਚਿਊਟ ਦਾ ਪਹਿਲਾ ਫੇਸ 30.78 ਕਰੋੜ ਰੁਪਏ ਦੀ ਲਾਗਤ ਨਾਲ ਇਸੇ ਸਾਲ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਦੂਜੇ ਫੇਸ ਦੀ ਉਸਾਰੀ ’ਤੇ 59.25 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਚਾਈਨਾ ਡੋਰ ਦਾ ਕਹਿਰ: ਗਲਾ ਵੱਢੇ ਜਾਣ ਕਾਰਨ ਬਜ਼ੁਰਗ ਪਹੁੰਚਿਆ ਹਸਪਤਾਲ, ਨੌਜਵਾਨ ਦੇ ਮੂੰਹ 'ਤੇ ਲੱਗੇ ਟਾਂਕੇ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਰਹਿਤ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਵਿਚ ਪਹਿਲੀ ਵਾਰ ਸੂਬੇ ਦੀਆਂ ਜੇਲ੍ਹਾਂ ’ਚ ਬੰਦ ਲਗਭਗ 30 ਹਜ਼ਾਰ ਕੈਦੀਆਂ ਦੀ ਡਰੱਗ ਸਕਰੀਨਿੰਗ ਕਰਵਾਈ ਗਈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਨੇ ਹੁਣ ਤੱਕ ਸੂਬੇ ਦੇ ਕਰੀਬ 26 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਲਗਭਗ 9 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਾਕ ਤੋਂ ਸੂਬਾ ਪੱਧਰ ਤੱਕ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ-2022 ’ਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮੁਹੱਈਆ ਕਰਵਾਈ ਗਈ। ਬਰਮਿੰਘਮ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ-2022 ਦੇ ਤਮਗ਼ਾ ਜੇਤੂ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੀ ਵੰਡ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਪਠਾਨਕੋਟ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 335 ਕਿਲੋਮੀਟਰ ਪੇਂਡੂ ਸੜਕਾਂ ਨੂੰ 221 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ 1047 ਕਰੋੜ ਰੁਪਏ ਦੀ ਲਾਗਤ ਨਾਲ 1464 ਕਿਲੋਮੀਟਰ ’ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ 40 ਕਰੋੜ ਰੁਪਏ ਦੀ ਲਾਗਤ ਦੇ 1894 ਕਮਿਊਨਿਟੀ ਸੈਨੇਟਰੀ ਕੰਪਲੈਕਸ ਦੇ ਕੰਮ ਸ਼ੁਰੂ ਕੀਤੇ ਗਏ ਹਨ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਸ੍ਰੀ ਲਵਪ੍ਰੀਤ ਸਿੰਘ ਸਮੇਤ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। ਪ੍ਰੋਗਰਾਮ ਦੇ ਅੰਤ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਨਸਾ ਵੱਲੋਂ ਕੌਮੀ ਗਾਇਨ ਦਾ ਆਯੋਜਨ ਕੀਤਾ ਗਿਆ। ਮੁੱਖ ਮਹਿਮਾਨ ਜੀ ਵੱਲੋਂ ਗਣਤੰਤਰ ਦਿਹਾੜੇ ਦੀ ਖੁਸ਼ੀ ਵਿਚ ਜ਼ਿਲ੍ਹਾ ਮਾਨਸਾ ਦੇ ਸਮੂਹ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਸ਼ਰਾਬੀ ਪਤੀ ਤੋਂ ਦੁਖੀ ਵਿਆਹੁਤਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਨਸ਼ੇ 'ਚ ਕਰਦਾ ਸੀ ਕੁੱਟਮਾਰ

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੇ ਓ ਐਸ ਡੀ ਡਾ. ਜਤਿੰਦਰ ਕਾਂਸਲ ਪਟਿਆਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵਰਮਾ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਬਲਦੀਪ ਕੌਰ, ਆਈ.ਜੀ. ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਐਸ.ਐਸ.ਪੀ. ਡਾ. ਨਾਨਕ ਸਿੰਘ ਆਦਿ ਵੀ ਮੌਜੂਦ ਰਹੇ।


Anmol Tagra

Content Editor

Related News