ਬਾਲ ਘਰਾਂ ਤੋਂ ਰਿਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਸਟੇਟ ਆਫ਼ਟਰ ਕੇਅਰ ਹੋਮਜ਼ : ਡਾ. ਬਲਜੀਤ ਕੌਰ
Thursday, May 04, 2023 - 05:17 PM (IST)
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਿਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ 'ਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫ਼ਟਰ ਕੇਅਰ ਹੋਮ 'ਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਕੁੜੀਆਂ ਲਈ ਅੰਮ੍ਰਿਤਸਰ ਅਤੇ ਕੁੜੀਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ।
ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫ਼ਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਿਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ 'ਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।