ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਣੀਆਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ, ਹੱਲ ਦਾ ਦਿੱਤਾ ਭਰੋਸਾ

09/20/2022 9:25:31 PM

ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ : ਮੌਲਾਨਾ ਆਜ਼ਾਦ ਨੈਸ਼ਨਲ ਕਾਨਫਰੰਸ 'ਚ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਸਮਾਗਮ ਤੋਂ ਪਹਿਲਾਂ ਪੰਜਾਬ ਪੁਲਸ ਵੱਲੋਂ ਕੈਬਨਿਟ ਮੰਤਰੀ ਨੂੰ ਸਲਾਮੀ ਦਿੱਤੀ ਗਈ। ਇਹ ਨੈਸ਼ਨਲ ਕਾਨਫਰੰਸ ਰਾਸ਼ਟਰੀ ਅਲਪਸੰਖਿਅਕ ਆਰਕਸ਼ਣ ਮੋਰਚਾ ਪੰਜਾਬ ਵੱਲੋਂ ਕਰਵਾਈ ਗਈ ਸੀ, ਜਿੱਥੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ ਨੰ ਸੁਣਿਆ ਅਤੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਦੌਰਾਨ ਪੰਜਾਬ ਦੇ ਵਿਰਸੇ ਬਾਰੇ ਦਿੱਤੀ ਜਾਣਕਾਰੀ

ਇਹ ਸਮਾਗਮ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਘੱਟ ਗਿਣਤੀ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨਾਂ ਵੱਲੋਂ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਹਰ ਪੱਧਰ 'ਤੇ ਹੱਲ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਇਹ ਸਾਰੇ ਮਾਮਲੇ ਲਿਆਏ ਜਾਣਗੇ। ਡਾ. ਬਲਜੀਤ ਕੌਰ ਨੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ ਜਿਸ ਤਹਿਤ ਵਿਸ਼ੇਸ਼ ਤੌਰ 'ਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਸਮੇਤ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਪ੍ਰਤੀ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨੂੰ ਸਮਾਜਿਕ ਅਤੇ ਆਰਥਿਕ ਪੱਖੋਂ ਸਮਰੱਥ ਬਣਾਉਣ ਲਈ ਵਿਆਪਕ ਪੱਧਰ 'ਤੇ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।

Anuradha

This news is Content Editor Anuradha