ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਫਿਰੋਜ਼ਪੁਰ ''ਚ ਲਹਿਰਾਉਣਗੇ ਰਾਸ਼ਟਰੀ ਝੰਡਾ
Monday, Jan 05, 2026 - 02:58 PM (IST)
ਫਿਰੋਜ਼ਪੁਰ (ਮਲਹੋਤਰਾ) : ਗਣਤੰਤਰ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਮਹਿਮਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਦੇ ਮੁਤਾਬਕ ਰਾਜਪਾਲ ਪਟਿਆਲਾ 'ਚ, ਜਦੋਂ ਕਿ ਮੁੱਖ ਮੰਤਰੀ ਹੁਸ਼ਿਆਰਪੁਰ 'ਚ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ।
ਜ਼ਿਲ੍ਹਾ ਫਿਰੋਜ਼ਪੁਰ 'ਚ ਗਣਤੰਤਰ ਦਿਵਸ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਰਾਜ ਦੀ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਦਾ ਕਰਨਗੇ।
