ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਕੈਬਨਿਟ ਮੰਤਰੀ ETO, ਕਿਹਾ- AAP ਤੋਂ ਡਰਦੀ ਹੈ ਭਾਜਪਾ (ਵੀਡੀਓ)

Friday, Mar 22, 2024 - 03:39 AM (IST)

ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਕੈਬਨਿਟ ਮੰਤਰੀ ETO, ਕਿਹਾ- AAP ਤੋਂ ਡਰਦੀ ਹੈ ਭਾਜਪਾ (ਵੀਡੀਓ)

ਜਲੰਧਰ (ਰਮਨਦੀਪ ਸਿੰਘ ਸੋਢੀ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਈਡੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਕੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ, ਅੱਜ ਦਾ ਦਿਨ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਵਿਚ ਕਾਲੇ ਦਿਵਸ ਦੇ ਤੌਰ 'ਤੇ ਦਰਜ ਹੋਵੇਗਾ। ਉਨ੍ਹਾਂ ਕਿਹਾ ਇਹ ਗ੍ਰਿਫਤਾਰੀ ਪੂਰੀ ਤਰ੍ਹਾਂ ਰਾਜਨੀਤਕ ਹੈ। ਦੇਸ਼ ਵਿਚ ਚੋਣ ਜਾਬਤਾ ਲੱਗਣ ਤੋਂ ਬਾਅਦ ਕੇਰਜੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ - ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਨੇ ਭਾਜਪਾ 'ਤੇ ਕੱਸਿਆ ਤੰਜ, ਕਿਹਾ- INDIA ਦੇਵੇਗਾ ਇਸ ਦਾ ਮੂੰਹਤੋੜ ਜਵਾਬ

ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਝੂਠੇ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨੂੰ ਖਿੱਚਿਆ ਜਾ ਰਿਹਾ ਹੈ, ਜਦਕਿ ਇਸ ਵਿਚੋਂ ਅੱਜ ਤੱਕ ਕੁਝ ਵੀ ਨਹੀਂ ਨਿਕਲਿਆ। ਉਸ ਮਾਮਲੇ ਵਿਚ ਸਾਡੇ ਕਈ ਨੇਤਾ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ। ਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਪਰ ਕੋਈ ਵੀ ਪੈਸਾ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਕੋਈ ਘੁਟਾਲਾ ਨਜ਼ਰ ਆਇਆ। ਭਾਜਪਾ ਲੰਬੇ ਸਮੇਂ ਤੋਂ ਇਸੇ ਕੋਸ਼ਿਸ਼ ਵਿਚ ਸੀ ਕਿ ਜਿਹੜੀ ਪਾਰਟੀ ਥੋੜ੍ਹੇ ਸਮੇਂ ਵਿਚ ਇੱਕ ਵੱਡੀ ਰਾਸ਼ਟਰੀ ਰਾਜਨੀਤਕ ਪਾਰਟੀ ਬਣ ਕੇ ਸਾਹਮਣੇ ਆਈ ਹੈ ਉਸ ਨੂੰ ਕਿਵੇਂ ਰੋਕਿਆ ਜਾਵੇ। ਆਪਣੀਆਂ ਇਸੇ ਕੋਸ਼ਿਸ਼ਾਂ ਤਹਿਤ ਭਾਜਪਾ ਨੇ ਸਤੇਂਦਰ ਜੈਨ, ਸੰਜੈ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੁਣ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ - ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਕਰੇਗਾ ਸੁਣਵਾਈ

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਅਜਿਹੀ ਪਾਰਟੀ ਜਿਹੜੀ ਸੋਚਦੀ ਹੈ ਕਿ ਕਿਵੇਂ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਵਧੀਆਂ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣੀਆਂ ਹਨ, ਦੇ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨਾ ਭਾਰਤ ਦੇ ਲੋਕਤੰਤਰ ਲਈ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ। ਉਹ ਕੇਜਰੀਵਾਲ ਦੇ ਨਾਮ ਤੋਂ ਡਰਦੀ ਹੈ। ਉਹ ਆਮ ਆਦਮੀ ਪਾਰਟੀ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਚੋਣਾਂ ਤੋਂ ਠੀਕ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੱਸ ਦਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲਗਾਤਾਰ 9 ਸੰਮਨ ਭੇਜਣ ਤੋਂ ਬਾਅਦ ਈਡੀ ਦੀ ਟੀਮ 10ਵੇਂ ਸੰਮਨ ਲੈ ਕੇ ਵੀਰਵਾਰ ਸ਼ਾਮ ਨੂੰ ਕੇਜਰੀਵਾਲ ਦੇ ਘਰ ਪਹੁੰਚੀ। ਇੱਥੇ ਉਨ੍ਹਾਂ ਦੀ ਰਿਹਾਇਸ਼ 'ਤੇ ਮੁੱਖ ਮੰਤਰੀ ਤੋਂ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ। 

ਇਹ ਵੀ ਪੜ੍ਹੋ - 'ਸੱਚਾਈ ਦੀ ਜਿੱਤ ਹੋਈ'...ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Inder Prajapati

Content Editor

Related News