ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਜਲਦ ਹੋਵੇਗੀ ਸਖ਼ਤ ਕਾਰਵਾਈ (ਵੀਡੀਓ)

10/26/2022 10:12:25 AM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ। ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਕੁੱਝ ਦਿਨ ਪਹਿਲਾਂ ਇਕ ਆਡੀਓ ਲੀਕ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਵਿਰੋਧੀਆਂ ਵੱਲੋਂ ਲਗਾਤਾਰ ਮੰਤਰੀ ਸਰਾਰੀ 'ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੰਤਰੀ ਸਰਕਾਰੀ 'ਤੇ ਜਵਾਬੀ ਕਾਰਵਾਈ ਕਰ ਸਕਦੀ ਹੈ।

ਇਹ ਵੀ ਪੜ੍ਹੋ : ਤਰਨਤਾਰਨ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਆਵਾਜ਼ ਸੁਣਦੇ ਹੀ ਹਰਕਤ 'ਚ ਆਈ BSF 

ਮੰਤਰੀ ਸਰਾਰੀ ਨੂੰ ਕੁੱਝ ਦਿਨ ਪਹਿਲਾਂ ਇਸ ਸਬੰਧੀ ਨੋਟਿਸ ਵੀ ਭੇਜਿਆ ਗਿਆ ਸੀ, ਜਿਸ ਦਾ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਮੰਤਰੀ ਫ਼ੌਜਾ ਸਿੰਘ ਸਰਾਰੀ ’ਤੇ ਭ੍ਰਿਸ਼ਟਾਚਰ ਕਰਨ ਦੇ ਕਥਿਤ ਦੋਸ਼ ਲੱਗੇ ਹਨ। ਇਸ ਸਬੰਧੀ ਇਕ ਆਡੀਓ ਵਾਇਰਲ ਹੋਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਨੇ ਪੰਜਾਬ 'ਚ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੀਆਂ ਖ਼ਾਸ ਹਦਾਇਤਾਂ

ਇਸ ਕਥਿਤ ਆਡੀਓ ’ਚ ਮੰਤਰੀ ਤੇ ਓ. ਐੱਸ. ਡੀ. ਵਿਚਕਾਰ ਗੱਲਬਾਤ ਹੋ ਰਹੀ ਹੈ, ਜਿਸ ਵਿਚ ਕਥਿਤ ਤੌਰ ’ਤੇ ਮੰਤਰੀ ਨੂੰ ਓ. ਐੱਸ. ਡੀ. ਚਾਹ-ਪਾਣੀ ਪੀਣ ਦੀ ਗੱਲ ਕਰ ਰਿਹਾ ਹੈ। ਇਸ ਆਡੀਓ ’ਚ ਡੀ. ਐੱਫ. ਐੱਸ. ਸੀ ਦਾ ਵੀ ਜ਼ਿਕਰ ਹੈ। ਇਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸਰਾਰੀ ਨੂੰ ਬਕਾਇਦਾ ਨੋਟਿਸ ਭੇਜ ਕੇ ਜਵਾਬ ਮੰਗਿਆ ਸੀ ਪਰ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita