ਮੰਤਰੀ ਦੀ ਵਾਇਰਲ ਆਡੀਓ ਮਾਮਲੇ ਨੇ ਫੜ੍ਹਿਆ ਤੂਲ, CM ਮਾਨ ਦੇ ਆਉਣ ਤੋਂ ਪਹਿਲਾਂ ਮੰਤਰੀ ਕਰਨਗੇ ਇਹ ਕੰਮ (ਵੀਡੀਓ)
Wednesday, Sep 14, 2022 - 10:23 AM (IST)
ਚੰਡੀਗੜ੍ਹ : ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਆਵਾਜ਼ ਵਾਲੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੇ ਤੂਲ ਫੜ੍ਹ ਲਿਆ ਹੈ। ਇਸ ਨੂੰ ਲੈ ਕੇ ਮੰਤਰੀ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਦੌਰੇ 'ਤੇ ਗਏ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੇ ਮੰਤਰੀਆਂ ਨੂੰ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਜਾਂਚ ਕਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜੋ ਵੀ ਗਲਤ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਮੁੱਦਾ ਇਸ ਸਮੇਂ ਕਾਫ਼ੀ ਭਖਿਆ ਹੋਇਆ ਹੈ, ਜਿਸ ਦੀ ਤਿੰਨ ਪੱਧਰੀ ਜਾਂਚ ਸ਼ੁਰੂ ਕੀਤੀ ਗਈ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਗਲਤ ਕੌਣ ਹੈ। ਇਸ ਦੌਰਾਨ ਆਡੀਓ ਦੇ ਤਿੰਨਾਂ ਭਾਗਾਂ ਨੂੰ ਚੈੱਕ ਕੀਤਾ ਜਾਵੇਗਾ। ਮੰਤਰੀ ਸਰਾਰੀ ਦੇ ਖ਼ਿਲਾਫ਼ ਪਾਰਟੀ ਹਾਈਕਮਾਨ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਲੰਪੀ ਸਕਿਨ' ਰੋਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਖ਼ਾਸ ਅਪੀਲ ਕਰੇਗਾ ਪੰਜਾਬ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸਰਾਰੀ ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਆਡੀਓ ਕਾਰਨ ਵਿਵਾਦਾਂ 'ਚ ਘਿਰੇ ਹੋਏ ਹਨ। ਇਸ ਆਡੀਓ 'ਚ ਮੰਤਰੀ ਆਪਣੇ ਓ. ਐੱਸ. ਡੀ. ਨਾਲ ਸੈਟਿੰਗ ਦੇ ਨਾਂ 'ਤੇ ਸੌਦੇਬਾਜ਼ੀ ਕਰਨ ਦੀ ਗੱਲ ਕਰ ਰਹੇ ਹਨ। ਇਸ 'ਤੇ ਮੰਤਰੀ ਸਰਾਰੀ ਨੇ ਬਿਆਨ ਦਿੰਦਿਆਂ ਕਿਹਾ ਸੀ ਕਿ ਇਹ ਆਵਾਜ਼ ਉਨ੍ਹਾਂ ਦੀ ਹੀ ਹੈ ਪਰ ਇਸ ਨੂੰ ਐਡਿਟ ਕਰਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਹ ਆਡੀਓ ਜੂਨ ਦੀ ਦੱਸੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ