ਪੰਜਾਬ ਦੇ ਇਸ ਇਲਾਕੇ ਦੀ ਬਦਲ ਜਾਵੇਗੀ ਨੁਹਾਰ, ਕੈਬਨਿਟ ਮੰਤਰੀ ਨੇ ਮਾਘੀ ਮੌਕੇ ਦਿੱਤਾ ਵੱਡਾ ਤੋਹਫ਼ਾ

Wednesday, Jan 15, 2025 - 03:08 AM (IST)

ਪੰਜਾਬ ਦੇ ਇਸ ਇਲਾਕੇ ਦੀ ਬਦਲ ਜਾਵੇਗੀ ਨੁਹਾਰ, ਕੈਬਨਿਟ ਮੰਤਰੀ ਨੇ ਮਾਘੀ ਮੌਕੇ ਦਿੱਤਾ ਵੱਡਾ ਤੋਹਫ਼ਾ

ਅੰਮ੍ਰਿਤਸਰ (ਲਖਬੀਰ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਵਿੱਚ ਜੰਡਿਆਲਾ ਗੁਰੂ ਵਾਸੀਆਂ ਨੂੰ ਵੱਡਾ ਤੋਹਫਾ ਦਿੰਦੇ ਹੋਏ 4 ਪੁਲਾਂ ਦੀ ਮੁੜ ਉਸਾਰੀ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪੁਲਾਂ 'ਤੇ ਕਰੀਬ 15 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਇਨ੍ਹਾਂ ਪੁਲਾਂ ਦੀ ਮੁੜ ਉਸਾਰੀ ਨਾਲ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਲੋਕਾਂ ਨੂੰ ਇਕ ਥਾਂ ਤੋਂ ਦੂਜੇ ਥਾਂ ਤੇ ਜਾਣ ਲਈ ਛੋਟੇ ਰੂਟ ਮਿਲਣਗੇ ਜਿਸ ਨਾਲ ਉਨਾਂ ਦੇ ਸਮੇਂ ਅਤੇ ਪੈਸੇ ਦੋਹਾਂ ਦੀ ਬਚਤ ਹੋਵੇਗੀ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 291.77 ਲੱਖ ਰੁਪਏ ਦੀ ਲਾਗਤ ਨਾਲ ਮਹਿਤੇ ਦੀ ਸੜਕ ਚੌੜੀ ਹੋਣ ਕਰਕੇ ਇਸ ਸੜਕ ਉਪਰ ਪੈਂਦੇ ਖਿਲਚੀਆਂ ਨਾਲੇ ਦੀ ਮੁੜ ਉਸਾਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਪੁਲ ਆਵਾਜਾਈ ਲਈ ਕਾਫ਼ੀ ਤੰਗ ਹੋ ਗਿਆ ਸੀ ਅਤੇ ਪੁਰਾਣਾ ਹੋ ਚੁੱਕਾ ਸੀ ਜੋ ਕਿ ਦੁਰਘਟਨਾ ਦਾ ਕਾਰਨ ਬਣ ਸਕਦਾ ਹੈ।

ਇਸੇ ਤਰ੍ਹਾਂ ਹੀ ਨਵਾਂ ਪਿੰਡ ਸੜਕ ਚੌੜੀ ਹੋਣ ਕਰਕੇ 561.85 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਪਿੰਡ ਦੀ ਸੜਕ ਉਪਰ ਪੈਂਦੇ ਕਸੂਰ ਨਾਲੇ ਦੀ ਮੁੜ ਉਸਾਰੀ, ਗੱਗੜਭਾਣਾ ਦੀ ਸੜਕ ਚੌੜੀ ਹੋਣ ਕਰਕੇ 358.11 ਲੱਖ ਰੁਪਏ ਦੀ ਲਾਗਤ ਨਾਲ ਸਭਰਾਵਾਂ ਨਹਿਰ ਦਾ ਪੁਲ ਦੀ ਮੁੜ ਉਸਾਰੀ ਅਤੇ ਬੁਟਰ ਦੀ ਸੜਕ ਚੌੜੀ ਹੋਣ ਕਰਕੇ 259.88 ਲੱਖ ਰੁਪਏ ਦੀ ਲਾਗਤ ਨਾਲ ਧਰਦਿਓ ਨਾਲੇ ਦੀ ਮੁੜ ਉਸਾਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਚਾਰਾਂ ਪੁਲਾਂ ਦੀ ਚੌੜਾਈ 20 ਫੁੱਟ ਤੋਂ ਵਧਾ ਕੇ 40 ਫੁੱਟ ਤੱਕ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗ ਗਈ ਅੱਗ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨਾਂ ਕੰਮਾਂ ਦੇ ਟੈਂਡਰ ਪ੍ਰਕਿਰਆ ਮੁਕੰਮਲ ਹੋ ਚੁੱਕੀ ਹੈ ਅਤੇ ਇਨਾਂ ਸੜਕਾਂ ਦੇ ਕੰਮ ਨੂੰ ਮੁਕੰਮਲ ਕਰਨ ਲਈ 12 ਮਹੀਨੇ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਸਬੰਧਤ ਅਧਿਕਾਰਿਆਂ ਨੂੰ ਹਦਾਇਤ ਕੀਤੀ ਕਿ ਸਾਰੇ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ। ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਲ ਰਹੇ ਵਿਕਾਸ ਕਾਰਜਾਂ ਦਾ ਆਪ ਵੀ ਧਿਆਨ ਰੱਖਣ ਕਿਉਂਕਿ ਇਹ ਸੜਕਾਂ ਲੋਕਾਂ ਦੇ ਪੈਸੈ ਨਾਲ ਹੀ ਬਣ ਰਹੀਆਂ ਹਨ ਅਤੇ ਜੇਕਰ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਜੰਡਿਆਲੇ ਹਲਕੇ ਨੂੰ ਵਿਕਾਸ ਪੱਖੋਂ ਅਣਗੌਲਿਆਂ ਰੱਖਿਆ ਅਤੇ ਇਸ ਹਲਕੇ ਦੀ ਸੜ੍ਹਕੀ ਆਵਾਜਾਈ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ, ਜਿਸ ਕਰਕੇ ਜੰਡਿਆਲਾ ਹਲਕੇ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਨਹੀਂ ਮਿਲ ਸਕੀਆਂ। ਉਨਾਂ ਇਸ ਮੌਕੇ ਆਏ ਹੋਏ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦਾ ਇਨਾਂ ਕੰਮਾਂ ਵਿੱਚ ਸਹਿਯੋਗ ਦੇਣ ਤਾਂ ਜੋ ਅਸੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲਏ ਹੋਏ ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲ ਸਕੀਏ।

ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ, ਐੱਸ.ਈ. ਪੀ.ਡਬਲਯੂ.ਡੀ. ਹਰਜੋਤ ਸਿੰਘ, ਐਕਸੀਐਨ ਸਿਮਰਨਜੋਤ ਸਿੰਘ ਗਿੱਲ, ਸਰਪੰਚ ਅਜੈ ਗਾਂਧੀ, ਸਰਪੰਚ ਦਯਿਆ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਗੋਲਡੀ, ਸਰਪੰਚ ਗੁਰਵੇਲ ਸਿੰਘ ਜਲਾਲ, ਸਰਪੰਚ ਜੋਬਨ ਸਿੰਘ ਕੁਹਾਟ ਵਿੰਡ, ਪਰਗਟ ਸਿੰਘ ਬੁਟਰ, ਬਲਜੀਤ ਸਿੰਘ ਉਦੋਨੰਗਲ, ਪ੍ਰਧਾਨ ਮਹਿਤਾ ਮੰਡੀ ਸੁਖਦੇਵ ਸਿੰਘ, ਸਰਪੰਚ ਸੋਨੀ, ਬਲਾਕ ਪ੍ਰਧਾਨ ਗੁਰਜਿੰਦਰ ਤੇ ਜਰਮਨ ਸਿੰਘ, ਬੁਟਰ ਸਿੰਘ ਜਲਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

ਇਹ ਵੀ ਪੜ੍ਹੋ- CBSE ਦੀ ਨਿਵੇਕਲੀ ਪਹਿਲਕਦਮੀ ; ਵਿਦਿਆਰਥੀ ਹੁਣ ਬੋਰਡ ਕਲਾਸਾਂ 'ਚੋਂ ਨਹੀਂ ਹੋਣਗੇ Fail !

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News