ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਗੰਨਮੈਨ ਦੀ ਗੋਲ਼ੀ ਲੱਗਣ ਕਾਰਨ ਮੌਤ

04/03/2020 5:24:40 PM

ਅੰਮ੍ਰਿਤਸਰ (ਸੁਮਿਤ) - ਪੰਜਾਬ ਦੇ ਮੌਜੂਦਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਗੰਨਮੈਨ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਗੰਨਮੈਨ ਦੀ ਪਛਾਣ ਗੁਰਚਰਣ ਸਿੰਘ ਦੇ ਨਾਂ ਵਜੋਂ ਹੋਈ ਹੈ, ਜੋ ਕੈਬਨਿਟ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਤਾਇਨਾਤ ਕੀਤੇ ਪੁਲਸ ਮੁਲਾਜ਼ਮਾਂ ’ਚੋਂ ਇਕ ਸੀ। ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਾਜ਼ਮ ਅੱਜ ਸਵੇਰੇ ਸਮੇਂ ਆਪਣੀ ਪਿਸਤੋਲ ਸਾਫ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਦੀ ਆਪਣੀ ਹੀ ਪਿਸਤੋਲ ’ਚੋਂ ਗੋਲ਼ੀ ਚੱਲ ਗਈ, ਜੋ ਉਸ ਦੇ ਮੂੰਹ ’ਤੇ ਲੱਗ ਗਈ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖਬਰ - ਭਾਈ ਨਿਰਮਲ ਸਿੰਘ ਖ਼ਾਲਸਾ : ਰਸਭਿੰਨੇ ਕੀਰਤਨੀਏ ਦੀ ਆਵਾਜ਼ ਬਾਕੀ ਹੈ ਆਖ਼ਰ 

ਪੜ੍ਹੋ ਇਹ ਵੀ ਖਬਰ - ਚਰਿੱਤਰ ’ਤੇ ਸ਼ੱਕ ਕਾਰਨ ਲੋਕਾਂ ਨੇ ਜੰਜ਼ੀਰਾਂ ਨਾਲ ਬੰਨ੍ਹ ਕੇ ਕੁੱਟਿਆ ਗ੍ਰੰਥੀ      

ਪੜ੍ਹੋ ਇਹ ਵੀ ਖਬਰ -  ਸ੍ਰੀ ਹਜ਼ੂਰ ਸਾਹਿਬ ’ਚ ਫਸੇ ਸ਼ਰਧਾਲੂਆਂ ਦੀ ਮਦਦ ਲਈ ਅੱਗੇ ਆਏ ਡਿੰਪਾ, ਮੋਦੀ ਨੂੰ ਲਿਖੀ ਚਿੱਠੀ  

ਪੜ੍ਹੋ ਇਹ ਵੀ ਖਬਰ - ਸ੍ਰੀ ਹਰਿਮੰਦਰ ਸਾਹਿਬ ਤੇ ਗੁ. ਸ਼ਹੀਦ ਗੰਜ ਵਿਖੇ ਨਤਮਸਤਕ ਹੋਈਆਂ ਇੱਕਾ-ਦੁੱਕਾ ਸੰਗਤਾਂ      


 

rajwinder kaur

This news is Content Editor rajwinder kaur