ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
Friday, Jun 02, 2023 - 01:37 PM (IST)
ਸ੍ਰੀ ਅਨੰਦਪੁਰ ਸਾਹਿਬ (ਸੰਧੂ, ਜ.ਬ.)-ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਪੰਜਾਬ ਵੀਰਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਅਤੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦੇ ਹੋਏ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਪੂਰੀ ਇਮਾਨਦਾਰੀ, ਮਿਹਨਤ, ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਇਹ ਵੀ ਪੜ੍ਹੋ- ਜਲੰਧਰ 'ਚ ਕੇਂਦਰੀ ਆਗੂਆਂ ਦਾ ਮਾਸਟਰ ਪਲਾਨ ਫਲਾਪ, ਨੇਤਾਵਾਂ ਦੀ ਮਨਮਰਜ਼ੀ ਕਰਨ ਦੀ ਨੀਤੀ ਲੈ ਡੁੱਬੀ ਭਾਜਪਾ ਦੀ ਬੇੜੀ
ਖੁੱਡੀਆਂ ਨੇ ਕਿਹਾ ਕਿ ਗੁਰੂ ਸਹਿਬਾਨ ਦਾ ਆਸ਼ੀਰਵਾਦ ਲੈਣ ਉਪਰੰਤ ਪੰਜਾਬ ਕੈਬਨਿਟ ਦੇ ਵਜੀਰ ਵਜੋਂ ਆਪਣੀ ਜ਼ਿੰਮੇਵਾਰੀ ਸ਼ੁਰੂ ਕਰ ਰਿਹਾ ਹਾਂ ਜਿਸ ਲਈ ਉਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ। ਗੁਰਦੁਆਰਾ ਦੁਮਾਲਗੜ੍ਹ ਸਾਹਿਬ ’ਚ ਮੱਥਾ ਟੇਕਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ, ਡੀ. ਐੱਸ. ਪੀ. ਅਜੇ ਸਿੰਘ, ਕੈਬਨਿਟ ਮੰਤਰੀ ਜੀ ਦੇ ਪਤਨੀ ਭੁਪਿੰਦਰ ਕੌਰ, ਪੀ. ਏ. ਗੁਰਬਾਜ ਸਿੰਘ, ਹਰਤੇਗਬੀਰ ਸਿੰਘ ਤੇਗੀ, ਬਰਜਿੰਦਰ ਸਿੰਘ ਡੂਮੇਵਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਭਾਰੀ ਮੀਂਹ ਮਗਰੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani