ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਸਮੇਤ ਮੱਥਾ ਟੇਕਿਆ

Thursday, Dec 05, 2024 - 02:23 PM (IST)

ਅੰਮ੍ਰਿਤਸਰ (ਸਰਬਜੀਤ)- ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ, ਉੱਥੇ ਹੀ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। 

ਇਹ ਵੀ ਪੜ੍ਹੋ-  ਵੱਡੀ ਖ਼ਬਰ: ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਕੋਲੋਂ 12 ਜ਼ਿੰਦਾ ਕਾਰਤੂਸ ਬਰਾਮਦ

PunjabKesari

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ  'ਚ ਮੱਥਾ ਟੇਕਿਆ ਅਤੇ ਸਭ ਕੁਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । 6 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ ਅਤੇ ਪੰਜਾਬ ਖੇਤੀ 'ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।  ਬੁੱਢਾ ਨਾਲਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ  ਫੈਕਟਰੀਆਂ ਦੇ ਮਾਲਕ ਮੁਨਾਫਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਿਲਾਂ ਵਿੱਚ ਨਹੀਂ ਪਾਉਣਾ ਚਾਹੀਦਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਦੋ ਧੀਆਂ ਦੇ ਪਿਓ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News