ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਹੋਇਆ ਡੇਂਗੂ, ਹਸਪਤਾਲ ’ਚ ਦਾਖ਼ਲ
Thursday, Nov 10, 2022 - 12:43 AM (IST)
ਅੰਮ੍ਰਿਤਸਰ (ਬਿਊਰੋ) : ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਬੀਤੇ ਦਿਨ ਡੇਂਗੂ ਤੋਂ ਪੀੜਤ ਹੋ ਗਏ ਸਨ, ਨੂੰ ਸਥਾਨਕ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਵੇਲੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ ਨਿਰੰਤਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ, ਦੋਸਤ-ਮਿੱਤਰ ਅਤੇ ਰਿਸ਼ਤੇਦਾਰ ਜੋ ਹਸਪਤਾਲ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਹਾਲ-ਚਾਲ ਪੁੱਛਣ ਆ ਰਹੇ ਹਨ, ਦਾ ਧੰਨਵਾਦ ਕਰਦੇ ਉਨ੍ਹਾਂ ਦੇ ਭਰਾ ਸਤਿੰਦਰ ਸਿੰਘ ਨੇ ਕਿਹਾ ਕਿ ਵਾਹਿਗੁਰੂ ਦੀ ਮਿਹਰ ਨਾਲ ਉਹ ਚੜ੍ਹਦੀ ਕਲਾ ’ਚ ਹਨ।
ਇਹ ਖ਼ਬਰ ਵੀ ਪੜ੍ਹੋ : ਐਡਵੋਕੇਟ ਧਾਮੀ ਮੁੜ ਬਣੇ SGPC ਦੇ ਪ੍ਰਧਾਨ, NIA ਨੇ ਦਾਊਦ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ, ਪੜ੍ਹੋ Top 10
ਉਨ੍ਹਾਂ ਕਿਹਾ ਕਿ ਹਸਪਤਾਲ ’ਚ ਉਨ੍ਹਾਂ ਦੇ ਟੈਸਟ ਕਰਵਾਏ ਗਏ ਸਨ, ਜੋ ਡੇਂਗੂ ਪਾਜ਼ੇਟਿਵ ਆਉਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸੁਪਰਡੈਂਟ ਡਾਕਟਰ ਕਰਨਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਹਰਭਜਨ ਸਿੰਘ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਅਤੇ ਕੋਈ ਚਿੰਤਾ ਵਾਲੀ ਗੱਲ ਨਹੀਂ। ਉਨ੍ਹਾਂ ਦੱਸਿਆ ਕਿ ਹਸਪਤਾਲ ’ਚ ਸਾਰੇ ਮਰੀਜ਼ਾਂ ਦੇ ਡੇਂਗੂ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਲਾਜ ਵੀ ਮੁਫ਼ਤ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਸੀਂ ਡੇਂਗੂ ਕਾਰਨ ਬੀਮਾਰ ਹੋ ਤਾਂ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ।
ਇਹ ਖ਼ਬਰ ਵੀ ਪੜ੍ਹੋ : ਸਕੂਲ ਗਰਾਊਂਡ ’ਚ ਵਾਪਰਿਆ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ