78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੋਗਾ 'ਚ ਲਹਿਰਾਇਆ ਤਿਰੰਗਾ ਝੰਡਾ

Thursday, Aug 15, 2024 - 10:15 AM (IST)

ਮੋਗਾ(ਕਸ਼ਿਸ਼)- ਅੱਜ ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੋਗਾ 'ਚ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਿਰੰਗਾ ਝੰਡਾ ਲਹਿਾਉਣ ਦੀ ਰਸਮ ਕੀਤੀ । ਇਸ ਮੌਕੇ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ ਤੋਂ ਇਲਾਵਾ ਵਿਧਾਇਕ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਬੱਚਿਆ ਨੇ ਪੀ.ਟੀ.ਸ਼ੋਅ ਪੇਸ਼ ਕਰਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਮੋਗਾ ਨੂੰ ਸਨਮਾਨਿਤ ਕੀਤਾ ।

 ਇਹ ਵੀ ਪੜ੍ਹੋ- ਰੋਂਦੀ ਹੋਈ ਧੀ ਦੇ ਸਾਹਮਣੇ ਪਿਓ ਨੂੰ ਘੜੀਸ ਕੇ ਲੈ ਗਈ ਪੁਲਸ, ਬੱਚੀ ਕਹਿੰਦੀ ਰਹੀ ਪਾਪਾ-ਪਾਪਾ (ਵੀਡੀਓ)

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਪੂਰਾ ਦੇਸ਼ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸਾਨੂੰ ਗੁਲਾਮੀ ਤੋਂ ਮੁਕਤ ਕਰਵਾਇਆ। ਅਸੀਂ ਉਨ੍ਹਾਂ ਦੀ ਕੁਰਬਾਨੀ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਸਰਕਾਰ ਹੈ, ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ, ਹਰ ਸਾਲ ਪੁਲਸ ਦੀ ਭਰਤੀ ਕੀਤੀ ਜਾਵੇਗੀ, ਸਕੂਲ ਆਫ਼ ਐਮੀਨੈਂਸ ਦੇ 118 ਸਕੂਲ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ 4 ਸਕੂਲ ਬਣਾਏ ਗਏ ਹਨ, ਜ਼ਿਲ੍ਹਾ ਪੱਧਰੀ ਲਾਇਬ੍ਰੇਰੀ ਬਣਾਈ ਜਾਵੇਗੀ ਹੈ। ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News