ਬਿਜਲੀ ਵਿਭਾਗ ’ਚ ਨੌਕਰੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਅਹਿਮ ਬਿਆਨ

Sunday, Nov 27, 2022 - 11:43 PM (IST)

ਬਿਜਲੀ ਵਿਭਾਗ ’ਚ ਨੌਕਰੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਅਹਿਮ ਬਿਆਨ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਕੀਤੀ ਗਈ 600 ਯੂਨਿਟ ਬਿਜਲੀ ਮੁਆਫ਼ੀ ਦੇ ਅੰਕੜੇ ਦਿੰਦਿਆਂ ਕਿਹਾ ਕਿ ਇਹ ਵਾਅਦਾ ਪੂਰਾ ਕਰਨ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸਰਦੀ ’ਚ ਵਾਧੇ ਨਾਲ ਜਦੋਂ ਬਿਜਲੀ ਦੀ ਖਪਤ ਹੋਰ ਘਟ ਜਾਵੇਗੀ ਤਾਂ 95 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਦੇਣਾ ਪਵੇਗਾ। ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਬਿਜਲੀ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਇਸ ਵਾਅਦੇ ਨੂੰ ਪੂਰਾ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਨੂੰ ਲੈ ਕੇ ਪਿਤਾ ਦਾ ਵੱਡਾ ਖ਼ੁਲਾਸਾ, ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਪੜ੍ਹੋ Top 10

ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ ਤੋਂ ਕੀਤੀ ਗਈ 600 ਯੂਨਿਟ ਮੁਆਫ਼ੀ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋਇਆ ਅਤੇ ਗਰਮੀ ਦੇ ਸੀਜ਼ਨ ’ਚ ਵੀ ਵੱਡੀ ਗਿਣਤੀ ਲੋਕਾਂ ਨੂੰ ਬਿਜਲੀ ਬਿਲ ਨਹੀਂ ਸੀ ਦੇਣਾ ਪਿਆ, ਜੋ ਗਿਣਤੀ ਹੁਣ 87 ਫੀਸਦੀ ਨੂੰ ਪਹੁੰਚ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦਾ ਸੀਜ਼ਨ ਸਾਡੇ ਲਈ ਵੱਡਾ ਘੋਲ ਹੁੰਦਾ ਹੈ ਅਤੇ ਅਸੀਂ ਉਨ੍ਹਾਂ ਦਿਨਾਂ ’ਚ ਵੀ 8 ਤੋਂ 10 ਘੰਟੇ ਬਿਜਲੀ ਖੇਤੀ ਸੈਕਟਰ ਨੂੰ ਦਿੱਤੀ, ਜੋ ਹੁਣ ਤੱਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਨੇ ਟਰਾਂਸਮਿਸ਼ਨ ਦੀ ਸਮਰੱਥਾ 7100 ਮੈਗਾਵਾਟ ਤੋਂ ਵਧਾ ਕੇ 8500 ਮੈਗਾਵਾਟ ਕਰ ਲਈ ਹੈ ਅਤੇ ਇਸ ’ਚ ਨਿਰੰਤਰ ਸੁਧਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ 66 ਕੇ. ਵੀ. ਦੇ ਨਵੇਂ ਸਟੇਸ਼ਨ ਬਣਾਏ ਜਾ ਰਹੇ ਹਨ ਅਤੇ ਲੋਡ ਘੱਟ ਕਰਨ ਲਈ ਨਵੇਂ ਟਰਾਂਸਫਾਰਮਰ ਵੀ ਲਗਾਉਣ ਦਾ ਕੰਮ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : UK ਤੋਂ ਪਰਤੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਉਨ੍ਹਾਂ ਦੱਸਿਆ ਕਿ ਝਾਰਖੰਡ ਵਿਖੇ  ਪੰਜਾਬ ਸਰਕਾਰ ਦੀ ਕੋਲਾ ਖਾਣ, ਜਿਸ ਨੂੰ ਸਾਡੀ ਸਰਕਾਰ ਨੇ ਚਾਲੂ ਕਰ ਲਿਆ ਹੈ, ਤੋਂ ਦਸੰਬਰ ਮਹੀਨੇ 60 ਹਜ਼ਾਰ ਟਨ ਕੋਲੇ ਦੀ ਸਪਲਾਈ ਮਿਲ ਜਾਵੇਗੀ। ਵਿਭਾਗ ’ਚ ਕੀਤੀ ਭਰਤੀ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ 8 ਮਹੀਨਿਆਂ ’ਚ ਅਸੀਂ ਬਿਜਲੀ ਵਿਭਾਗ ’ਚ 2590 ਵਿਅਕਤੀਆਂ ਨੂੰ ਰੋਜ਼ਗਾਰ ਦਿੱਤਾ, ਜਦਕਿ ਕਾਂਗਰਸ ਨੇ ਇੰਨੇ ਸਮੇਂ ’ਚ 543 ਲੋਕਾਂ ਨੂੰ ਹੀ ਨੌਕਰੀ ਦਿੱਤੀ ਸੀ, ਜੋ ਸਾਡੇ ਨਾਲੋਂ ਪੰਜ ਗੁਣਾ ਘੱਟ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਬਿਜਲੀ ਵਿਭਾਗ ’ਚ 2100 ਹੋਰ ਲੋਕਾਂ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਮੁੱਚੀ ਸਰਕਾਰ ਦੀ ਗੱਲ ਕਰੀਏ ਤਾਂ ਅਸੀਂ ਇਸ ਸਮੇਂ ਦੌਰਾਨ 22000 ਲੋਕਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਅਤੇ 10000 ਨੂੰ ਜੋ ਪਹਿਲਾਂ ਕੱਚੇ ਜਾਂ ਠੇਕੇ ਉੱਤੇ ਕੰਮ ਕਰ ਰਹੇ ਸਨ, ਨੂੰ ਪੱਕੇ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਜੋ ਸਪੀਡ ਹੁਣ 8 ਮਹੀਨਿਆਂ ’ਚ ਰਹੀ ਹੈ, ਉਹ ਭਵਿੱਖ ’ਚ ਇਸੇ ਤਰ੍ਹਾਂ ਬਰਕਰਾਰ ਰਹੇਗੀ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਬਾਦਲ ਸਰਕਾਰ ਵੇਲੇ ਬੀਜ ਫਾਰਮ ਦੇ ਨਾਂ ’ਤੇ ਖ਼ਰੀਦੀ ਜ਼ਮੀਨ ਦੀ ਹੋਵੇਗੀ ਜਾਂਚ


author

Manoj

Content Editor

Related News