ਕੈਬਨਿਟ ਮੰਤਰੀ ਮੁੰਡੀਆਂ ਦੇ ਗਲਾਡਾ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

Monday, Nov 04, 2024 - 01:48 PM (IST)

ਕੈਬਨਿਟ ਮੰਤਰੀ ਮੁੰਡੀਆਂ ਦੇ ਗਲਾਡਾ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਲੁਧਿਆਣਾ (ਹਿਤੇਸ਼)- ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਗਲਾਡਾ ਦਫ਼ਤਰ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸ਼ਕ, ਗਲਾਡਾ ਹਰਪ੍ਰੀਤ ਸਿੰਘ, ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਅਮਨ ਗੁਪਤਾ, ਵਿਨੀਤ ਕੁਮਾਰ, ਮਿਲਖ ਅਫਸਰ, ਗਲਾਡਾ ਸਮੇਤ ਗਲਾਡਾ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਮੀਟਿੰਗ ਦੌਰਾਨ ਗਲਾਡਾ ਦੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਕਰਦਿਆਂ  ਹਦਾਇਤ ਕੀਤੀ ਕਿ ਗਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸੱਚੀ ਨਿਸ਼ਠਾ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਗਲਾਡਾ ਦੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਲੁਧਿਆਣਾ ਵਿਖੇ ਗਲਾਡਾ ਦੀ ਹਦੂਦ ਅੰਦਰ ਜੋ ਵੀ ਗੈਰ-ਕਾਨੂੰਨੀ ਉਸਾਰੀਆਂ ਅਤੇ ਗੈਰ ਕਾਨੂੰਨੀ ਕਲੋਨੀਆਂ ਦੀ ਉਸਾਰੀ ਹੋ ਰਹੀ ਹੈ, ਉਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਨਜਾਇਜ ਉਸਾਰੀਕਰਤਾ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ

ਉਨ੍ਹਾਂ ਇਹ ਵੀ ਕਿਹਾ ਕਿ ਕਾਲੋਨਾਈਜਰਾਂ ਨੂੰ ਲਾਇਸੰਸ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇ ਤਾਂ ਜੋ ਸਰਕਾਰ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲੋਕਾਂ ਦਾ ਰੁਝਾਨ ਗੈਰ-ਕਾਨੂੰਨੀ/ਅਣ-ਅਧਿਕਾਰਤ ਕਾਲੋਨੀਆਂ ਤੋਂ ਹੱਟ ਕੇ ਅਧਿਕਾਰਿਤ ਕਾਲੋਨੀਆਂ ਵੱਲ ਵੱਧ ਸਕੇ। ਇਸ ਤੋਂ ਇਲਾਵਾ ਇੰਜੀਨੀਅਰਿੰਗ ਬ੍ਰਾਂਚ ਨੂੰ ਹਦਾਇਤ ਕੀਤੀ ਗਈ ਕਿ ਗਲਾਡਾ ਦੁਆਰਾ ਸਥਾਪਿਤ ਕੀਤੀਆਂ ਸਾਈਟਾਂ ਵਿੱਚ ਪੈਂਦੇ ਪਾਰਕਾਂ ਦਾ ਨਿਰੰਤਰ ਰੱਖ ਰਖਾਵ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਪਾਰਕਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਗਲਾਡਾ ਦੀਆਂ ਖਾਲੀ ਪਈਆਂ ਸਾਈਟਾਂ ਦੀ ਡਿਵੈਲਪਮੈਂਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਉਨ੍ਹਾਂ ਦੀ ਨਿਲਾਮੀ ਕਰਕੇ ਸਰਕਾਰ ਦਾ ਮਾਲੀਆ ਵਧਾਇਆ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News