ਹਿਮਾਚਲ ਚੋਣਾਂ ਦਾ ਐਲਾਨ ਹੁੰਦਿਆਂ ਹੀ ‘ਆਪ’ ਨੇ ਮੰਤਰੀ ਹਰਜੋਤ ਬੈਂਸ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Saturday, Oct 15, 2022 - 05:03 AM (IST)

ਹਿਮਾਚਲ ਚੋਣਾਂ ਦਾ ਐਲਾਨ ਹੁੰਦਿਆਂ ਹੀ ‘ਆਪ’ ਨੇ ਮੰਤਰੀ ਹਰਜੋਤ ਬੈਂਸ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਚੋਣ ਕਮਿਸ਼ਨ ਨੇ ਹਿਮਾਚਲ ਵਿਧਾਨ ਚੋਣਾਂ ਦੀ ਤਾਰੀਖ਼ ਦਾ ਐਲਾਨ ਵੀ ਕਰ ਦਿੱਤਾ ਹੈ। ਹਿਮਾਚਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 8 ਦਸੰਬਰ ਨੂੰ ਇਨ੍ਹਾਂ ਵੋਟਾਂ ਦੀ ਗਣਤੀ ਕਰ ਕੇ ਨਤੀਜੇ ਐਲਾਨੇ ਜਾਣਗੇ ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : PCA ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ

PunjabKesari


author

Manoj

Content Editor

Related News