ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ, ਮਾਪਿਆਂ ਨਾਲ ਪ੍ਰਗਟਾਇਆ ਦੁੱਖ

Sunday, Jul 24, 2022 - 11:40 PM (IST)

ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ, ਮਾਪਿਆਂ ਨਾਲ ਪ੍ਰਗਟਾਇਆ ਦੁੱਖ

ਮਾਨਸਾ/ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਪ੍ਰਗਟ ਕੀਤਾ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਏ ਐਕਸ਼ਨ ਤੇ ਪੰਜਾਬ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਸਿੱਧੂ ਦੇ ਮਾਤਾ-ਪਿਤਾ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਵੱਲੋਂ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਦੋ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਤੇ ਜਗਰੂਪ ਰੂਪਾ ਦਾ ਅੰਮ੍ਰਿਤਸਰ ਵਿਖੇ ਐਨਕਾਊਂਟਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ‘ਆਪ’ ਸਰਕਾਰ ਦੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਸੁਖਬੀਰ ਬਾਦਲ ਦੇ ਟਵੀਟ, CM ਮਾਨ ’ਤੇ ਲਾਏ ਤਿੱਖੇ ਨਿਸ਼ਾਨੇ

PunjabKesari

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਾਕਿਸਤਾਨ ’ਚੋਂ ਵੱਖ-ਵੱਖ ਨੰਬਰਾਂ ਤੋਂ ਧਮਕੀ ਭਰੇ ਫੋਨ ਤੇ ਇੰਸਟਾਗ੍ਰਾਮ ’ਤੇ ਮੈਸੇਜ ਆ ਰਹੇ ਹਨ। ਇਨ੍ਹਾਂ ਫੋਨਕਾਲ ’ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਮੈਸੇਜ ਕੀਤੇ ਜਾ ਰਹੇ ਹਨ ਕਿ ‘ਅਗਲਾ ਨੰਬਰ ਤੁਹਾਡਾ’ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਿਤਾ ਨੇ ਕਿਹਾ ਸੀ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੇ ਪੁੱਤ ਦੇ ਕਾਤਲ ਫੜੇ ਨਹੀਂ ਜਾਂਦੇ, ਓਨਾ ਚਿਰ ਉਹ ਟਿਕ ਕੇ ਨਹੀਂ ਬੈਠਣਗੇ।


author

Manoj

Content Editor

Related News