ਆਮ ਆਦਮੀ ਪਾਰਟੀ ਜਲੰਧਰ ਸੀਟ ’ਤੇ ਹੂੰਝਫੇਰ ਜਿੱਤ ਦਰਜ ਕਰੇਗੀ: ਕੈਬਨਿਟ ਮੰਤਰੀ ਹਰਜੋਤ ਬੈਂਸ
Monday, May 01, 2023 - 11:55 AM (IST)

ਲੋਹੀਆਂ ਖ਼ਾਸ (ਹਰਸ਼)–ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਹੂੰਝਾਫੇਰ ਜਿੱਤ ਦਰਜ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਗਿੱਦੜ ਪਿੰਡੀ ’ਚ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੰਮ ਕਰਨ ਦਾ ਤਰੀਕਾ ਸਭ ਨਾਲੋਂ ਵੱਖ ਹੈ, ਇਹੋ ਹੀ ਬਦਲਾਅ ਹੈ ਕਿ ਉਹ ਕੁਰਪਸ਼ਨ ਦੇ ਮਾਮਲੇ ’ਚ ਕਿਸੇ ਨੂੰ ਵੀ ਨਹੀਂ ਬਖਸ਼ਣਗੇ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਇਸ ਮੌਕੇ ਆਮ ਆਦਮੀ ਪਾਰਟੀ ਸ਼ਾਹਕੋਟ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇਜਿੰਦਰ ਸਿੰਘ ਰਾਮਪੁਰ ਨੇ ਕਿਹਾ ਕਿ ਸਿਰਫ਼ 1 ਘੰਟੇ ਦੇ ਥੋੜੇ ਸਮੇਂ ਦੇ ਨੋਟਿਸ ’ਤੇ ਸੱਦੀ ਗਈ ਮੀਟਿੰਗ ਦੀ ਰੌਣਕ ਨੇ ਸਾਡਾ ਉਤਸ਼ਾਹ ਵਧਾ ਦਿੱਤਾ ਹੈ। ਜ਼ਿਲ੍ਹਾ ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਸਾਬ, ਜਸਬੀਰ ਸਿੰਘ ਜਲਾਲਪੁਰੀ, ਸੰਦੀਪ ਸਿੰਘ ਪਿੱਪਲੀ, ਸਿਮਰਨਜੀਤ ਸਿੰਘ ਗਿੱਦੜ ਪਿੰਡੀ, ਕੁਨਾਲ ਧਵਨ, ਸਟੇਜ ਸਕੱਤਰ ਗੁਰਪਾਲ ਸਿੰਘ ਜੱਕੋਪੁਰ, ਸੁਖਵਿੰਦਰ ਸਿੰਘ ਵਿਰਦੀ, ਗੁਰਦੀਪ ਸਿੰਘ ਮਾਹਿਲਪੁਰੀ, ਕੁਲਵੰਤ ਸਿੰਘ ਪੱਡਾ, ਗੁਰਮੀਤ ਸਿੰਘ, ਬਲਵੰਤ ਸਿੰਘ, ਤਰਸੇਮ ਸਿੰਘ, ਮੇਜਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ‘ਆਪ’ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ, ਸਾਡੇ ਉਮੀਦਵਾਰ ਦੀ ਜਿੱਤ ਯਕੀਨੀ ਹੈ: ਹਰਭਜਨ ਸਿੰਘ ਈ. ਟੀ. ਓ.
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ