ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਸੂਬੇ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ : ਬੈਂਸ

Wednesday, Aug 17, 2022 - 02:39 PM (IST)

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਸੂਬੇ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ : ਬੈਂਸ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਕਈ ਸਕੂਲਾਂ ਦੀ ਹਾਲਤ ਤਰਸਯੋਗ ਹੈ। ਪੰਜਾਬ 'ਚ 1200 ਸਕੂਲ ਅਜਿਹੇ ਹਨ, ਜਿਥੇ ਬਰਸਾਤੀ ਪਾਣੀ ਭਰ ਜਾਂਦਾ ਹੈ। ਸਕੂਲਾਂ ਦੀ ਅਜਿਹੀ ਅਸਲੀ ਸਥਿਤੀ ਦਾ ਪਤਾ ਲਗਾਉਣ ਲਈ ਰਾਜ ਭਰ ਦੇ 19,123 ਸਕੂਲਾਂ ਦਾ ਇਕ ਡੀਟੇਲਡ ਸਰਵੇ ਕਰਵਾਇਆ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਇਹ ਸਰਵੇ ਸਕੂਲਾਂ ਦੇ ਵਿਕਾਸ 'ਚ ਅਹਿਮ ਭੂਮਿਕਾ ਨਿਭਾਏਗਾ।

ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ 100 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾਣਗੇ। ਸਕੂਲ ਸਿੱਖਿਆ ਵਿਭਾਗ 'ਚ ਜਲਦੀ ਹੀ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਵੱਡੇ ਪੱਧਰ ’ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

ਇਹ ਵੀ ਪੜ੍ਹੋ : ਏ.ਟੀ.ਐਮ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਪੁਲਸ ਨੇ 15 ਘੰਟਿਆਂ 'ਚ ਦਬੋਚੇ

ਮਾਈਨਿੰਗ ਮਾਫ਼ੀਆ ਖ਼ਤਮ ਕਰੇ ਮਾਈਨਿੰਗ ਇੰਡਸਟਰੀ ਸਥਾਪਿਤ ਕਰੇਗੀ ਪੰਜਾਬ ਸਰਕਾਰ

ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ 'ਚ ਮਾਈਨਿੰਗ ਮਾਫ਼ੀਆ ਦਾ ਸਫ਼ਾਇਆ ਕਰਕੇ ਮਾਈਨਿੰਗ ਇੰਡਸਟਰੀ ਦੇ ਤੌਰ ’ਤੇ ਪ੍ਰਫੁੱਲਿਤ ਕਰੇਗੀ। ਇਸ ਦੇ ਤਹਿਤ ਸੂਬੇ 'ਚ ਪਹਿਲੀ ਵਾਰ ਕਰੈਸ਼ਰ ਇੰਡਸਟਰੀ ਲਈ ਪਾਲਿਸੀ ਲਿਆਂਦੀ ਗਈ ਹੈ। ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 19 ਮਾਰਚ 2022 ਤੋਂ ਲੈ ਕੇ ਅੱਜ ਤੱਕ 328 ਪਰਚੇ ਦਰਜ ਕੀਤੇ ਗਏ ਹਨ ਅਤੇ 15 ਅਪ੍ਰੈਲ 2022 ਤੋਂ ਲੈ ਕੇ ਅੱਜ ਤੱਕ 298 ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਹੁਣ ਤੱਕ 3 ਕਰੈਸ਼ਰ ਸੀਲ ਕੀਤੇ ਗਏ ਹਨ ਅਤੇ 89 ਆਰ ਨੋਟਿਸ ਜਾਰੀ ਕੀਤਾ ਗਿਆ ਹੈ। ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਸਰਕਾਰ ਨੇ 5 ਅਧਿਕਾਰੀਆਂ ਅਤੇ ਕਰਮਚਾਰੀ ਮੁਅੱਤਲ ਕੀਤੇ ਗਏ ਹਨ ਜਦ ਕਿ 21 ਨੂੰ ਚਾਰਜਸ਼ੀਟ ਤੇ ਸ਼ੋਅ-ਕਾਜ ਨੋਟਿਸ ਜਾਰੀ ਕੀਤੇ ਗਏ ਹਨ। 

ਕੈਦੀ ਕੋਲੋਂ ਮੋਬਾਇਲ ਫ਼ੋਨ ਮਿਲਣ ’ਤੇ ਜ਼ਿਲ੍ਹਾ ਪੁਲਸ ਲਵੇਗੀ ਰਿਮਾਂਡ

ਜੇਲ੍ਹ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਅੱਜ ਤੱਕ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚੋਂ 2829 ਮੋਬਾਇਲ ਫ਼ੋਨ ਅਤੇ 1544 ਸਿੰਮ ਜ਼ਬਤ ਕੀਤੇ ਗਏ ਹਨ। ਸੂਬਾ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਹੁਣ ਜਿਸ ਵੀ ਕੈਦੀ ਕੋਲੋਂ ਮੋਬਾਇਲ ਫ਼ੋਨ ਮਿਲੇਗਾ, ਉਸ ਦਾ ਜ਼ਿਲ੍ਹਾ ਪੁਲਸ ਵਲੋਂ ਰਿਮਾਂਡ ਲਿਆ ਜਾਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Anuradha

Content Editor

Related News