ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪਤਨੀ ਨਾਲ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ

Monday, Jul 03, 2023 - 08:59 AM (IST)

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪਤਨੀ ਨਾਲ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ

ਸ੍ਰੀ ਅਨੰਦਪੁਰ ਸਾਹਿਬ (ਬਲਬੀਰ ਸੰਧੂ)- 1 ਜੁਲਾਈ ਯਾਨੀ ਸ਼ਨੀਵਾਰ ਤੋਂ ਸ਼੍ਰੀ ਅਮਰਨਾਥ ਦੀ 62 ਦਿਨਾਂ ਦੀ ਯਾਤਰਾ ਕਸ਼ਮੀਰ ਤੋਂ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ਵਿਚ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਪਵਿੱਤਰ ਗੁਫਾ ਬਾਬਾ ਬਰਫਾਨੀ ਸ਼੍ਰੀ ਅਮਰਨਾਥ ਜੀ (ਜੰਮੂ-ਕਸ਼ਮੀਰ) ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਪਤਨੀ ਵੀ ਮੌਜੂਦ ਸੀ। ਬੈਂਸ ਦੇ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਬੈਂਸ ਨੇ ਸ਼ਰਧਾਲੂਆਂ ਦੀ ਮਦਦ ਅਤੇ ਚੰਗੀਆਂ ਸੇਵਾਵਾਂ ਲਈ ਭਾਰਤੀ ਫੌਜ ਦੇ ਜਜ਼ਬੇ ਨੂੰ ਸਲਾਮ ਕੀਤਾ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਦਾ ਕੈਪਟਨ ਨੂੰ ਕਰਾਰਾ ਜਵਾਬ ‘ਤੁਹਾਡੀ ‘ਸਿਆਣਪ’ ਨੇ ਪੰਜਾਬ ਨੂੰ ਕੀਤਾ ਬਰਬਾਦ’

PunjabKesari

ਦੱਸ ਦੇਈਏ ਕਿ ਇਸ ਯਾਤਰਾ ਦੇ ਦੋ ਰਸਤੇ ਹਨ। ਇੱਕ, ਅਨੰਤਨਾਗ ਜ਼ਿਲ੍ਹੇ ਵਿੱਚ 48 ਕਿਲੋਮੀਟਰ ਲੰਬਾ ਰਵਾਇਤੀ ਨੁਨਵਾਨ-ਪਹਿਲਗਾਮ ਰਸਤਾ, ਜਦੋਂ ਕਿ ਦੂਜਾ ਗਾਂਦਰਬਲ ਜ਼ਿਲ੍ਹੇ ਵਿੱਚ ਬਾਲਟਾਲ ਰਸਤਾ, ਜੋ ਲਗਭਗ 14 ਕਿਲੋਮੀਟਰ ਛੋਟਾ ਪਰ ਬਹੁਤ ਮੁਸ਼ਕਲ ਹੈ। ਸੂਤਰਾਂ ਮੁਤਾਬਕ ਇਸ ਸਾਲ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਖਤਰੇ ਨਾਲ ਨਜਿੱਠਣ ਲਈ ਡਰੋਨ ਅਤੇ ਸਨੀਫਰ ਕੁੱਤਿਆਂ ਦੀ ਮਦਦ ਲਈ ਜਾ ਰਹੀ ਹੈ ਅਤੇ ਨਾਲ ਹੀ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: ਅਮਰੀਕੀ ਯੂਨੀਵਰਸਿਟੀਆਂ 'ਚ ਦਾਖ਼ਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News