ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਈ ਵੋਟ, ਕੀਤੀ ਇਹ ਅਪੀਲ
Tuesday, Oct 15, 2024 - 12:41 PM (IST)
ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਮਾਤਾ-ਪਿਤਾ ਨਾਲ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਵੋਟ ਪਾਈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੋਕਤੰਤਰ ਦਾ ਇਹ ਸਭ ਤੋਂ ਵੱਡਾ ਤਿਉਹਾਰ ਹੈ ਕਿ ਜਿਸ ਮੌਕੇ ਚੋਣਾਂ ਦੌਰਾਨ ਪੰਚਾਇਤੀ ਚੋਣਾਂ ਵਿੱਚ ਆਪਣੇ ਪਿੰਡ ਦੀ ਸਭ ਤੋਂ ਵੱਡੀ ਪੰਚਾਇਤ ਚੁਣੀ ਜਾਂਦੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਵਿੱਚ ਸ਼ਾਂਤੀ ਪੂਰਵਕ ਵੋਟਾਂ ਪੈ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦਾ ਕੋਈ ਵਿਅਕਤੀਗਤ ਵਿਰੋਧ ਨਹੀਂ ਹੋ ਰਿਹਾ। ਸਾਡੇ ਇਲਾਕੇ ਵਿੱਚ ਸਰਬਸੰਮਤੀਆਂ ਵੀ ਹੋਈਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵੋਟ ਕਾਸਟ ਕਰਕੇ ਆਪਣੇ ਲੋਕਤੰਤਰੀ ਹੱਕ ਦਾ ਇਸਤੇਮਾਲ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਪਿੰਡਾਂ ਦੀ ਸਰਕਾਰ ਵਜੋਂ ਜਾਣੀਆਂ ਜਾਂਦੀਆਂ ਪੰਜਾਬ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ ਅਤੇ ਅੱਜ ਹੀ ਨਤੀਜੇ ਵੀ ਐਲਾਨੇ ਜਾਣਗੇ। ਕੁੱਝ ਥਾਵਾਂ 'ਤੇ ਨਾਮਜ਼ਦਗੀਆਂ ਵਿਚ ਗੜਬੜੀਆਂ ਦੇ ਦੋਸ਼ਾਂ ਵਿਚ ਹਾਈਕੋਰਟ ਵਿਚ ਵੱਡੀ ਗਿਣਤੀ ਵਿਚ ਪਟੀਸ਼ਨਾਂ ਪੁੱਜਣ ਬਾਦ ਛਿੜੇ ਸਿਆਸੀ ਵਿਵਾਦਾਂ ਦੇ ਚਲਦੇ ਹਾਈ ਕੋਰਟ ਵੱਲੋਂ ਸਾਰੀਆਂ ਪਟੀਸ਼ਨਾਂ ਰੱਦ ਕਰਨ ਦੇਣ ਬਾਅਦ ਚੋਣਾਂ ਲਈ ਰਾਹ ਪੂਰੀ ਤਰ੍ਹਾਂ ਪੱਧਰਾ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਪੰਚਾਇਤੀ ਚੋਣਾਂ: ਚੋਣ ਡਿਊਟੀ ਦੌਰਾਨ ਟੀਚਰ ਦੀ ਮੌਤ
ਸੂਬੇ ਦੇ ਵਿਸ਼ੇਸ਼ ਡੀ. ਜੀ. ਪੀ. ਅਮਨ ਕਾਨੂੰਨ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਾਈਕੋਰਟ ਨੇ ਜਿੱਥੇ ਅੱਜ 200 ਤੋਂ ਵੱਧ ਪੰਚਾਇਤਾਂ ਦੀ ਚੋਣ ’ਤੇ ਪਹਿਲਾਂ ਲਾਈ ਰੋਕ ਹਟਾਈ ਹੈ ਉਥੇ ਇਸ ਤੋਂ ਬਾਅਦ ਆਈਆਂ ਸਾਰੀਆਂ ਪਟੀਸ਼ਨਾਂ ਵੀ ਰੱਦ ਕੀਤੀਆਂ ਹਨ। ਕੁੱਲ੍ਹ 13,237 ਦੇ ਕਰੀਬ ਪੰਚਾਇਤਾਂ ਲਈ ਸਰਪੰਚਾਂ ਅਤੇ ਪੰਚਾਂ ਲਈ ਚੋਣਾਂ ਪੈ ਰਹੀਆਂ ਹਨ। ਸਰਪੰਚਾਂ ਲਈ 50 ਹਜ਼ਾਰ ਅਤੇ ਪੰਚਾਂ ਲਈ 1 ਲੱਖ 50 ਹਜ਼ਾਰ ਤੋਂ ਵੱਧ ਨਾਮਜ਼ਦਗੀਆਂ ਭਰੀਆਂ ਗਈਆਂ ਸਨ। ਕਾਗਜ਼ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਦੀਆਂ ਨਾਮਜ਼ਦਗੀਆਂ ਵਿਚੋਂ 3,683 ਕਾਗਜ਼ ਰੱਦ ਹੋ ਗਏ ਸਨ ਅਤੇ 20,147 ਨਾਮ ਵਾਪਸ ਲਏ ਜਾਣ ਬਾਅਦ ਤਕਰੀਬਨ 25,558 ਉਮੀਦਵਾਰ ਮੈਦਾਨ ਵਿਚ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, 10 ਵਜੇ ਤੱਕ 13 ਫ਼ੀਸਦੀ ਹੋਈ ਪੋਲਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ