ਕੈਬਨਿਟ ਮੰਤਰੀ ਜਿੰਪਾ ਵੱਲੋਂ ਮੋਹਾਲੀ ਦੇ DC ਦਫ਼ਤਰ ’ਚ ਛਾਪਾ, ਅਫ਼ਸਰਾਂ ਨੂੰ ਪਈਆਂ ਭਾਜੜਾਂ (ਵੀਡੀਓ)
Tuesday, Apr 19, 2022 - 06:06 PM (IST)
ਚੰਡੀਗੜ੍ਹ : ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ 'ਆਪ' ਦੇ ਸਾਰੇ ਮੰਤਰੀ ਐਕਸ਼ਨ 'ਚ ਨਜ਼ਰ ਆ ਰਹੇ ਹਨ। ਹੁਸ਼ਿਆਰਪੁਰ ਤੋਂ 'ਆਪ 'ਦੇ ਵਿਧਾਇਕ ਅਤੇ ਸੂਬੇ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸਵੇਰੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ 'ਚ ਅਚਾਨਕ ਛਾਪਾ ਮਾਰਿਆ, ਜਿਸ ਕਾਰਨ ਸਟਾਫ਼ ਨੂੰ ਭਾਜੜਾਂ ਪੈ ਗਈਆਂ। ਮੰਤਰੀ ਵੱਲੋਂ ਡੀ. ਸੀ. ਦਫ਼ਤਰ ਦੇ ਸਟਾਫ਼ ਦੀ ਹਾਜ਼ਰੀ ਦੀ ਕੀਤੀ ਜਾਂਚ ਵਿਚ ਕਈ ਤਰ੍ਹਾਂ ਦੀਆਂ ਖਾਮੀਆਂ ਪਾਈਆਂ ਗਈਆਂ, ਜਿਸ ਕਾਰਨ ਅਧਿਕਾਰੀਆਂ ਨੂੰ ਚੰਗੀ ਫਟਕਾਰ ਲਗਾਈ ਗਈ।
ਇਹ ਵੀ ਪੜ੍ਹੋ : ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ
ਇਸ ਛਾਪੇਮਾਰੀ ਦੌਰਾਨ ਦਫ਼ਤਰ 'ਚ ਕੰਮ ਕਰਵਾਉਣ ਆਏ ਲੋਕਾਂ ਨੇ ਮੰਤਰੀ ਜਿੰਪਾ ਨੂੰ ਆਪਣੀਆਂ ਤਕਲੀਫ਼ਾਂ ਵੀ ਸੁਣਾਈਆਂ। ਇਸ ਦੌਰਾਨ ਮੰਤਰੀ ਨੇ ਮੌਕੇ 'ਤੇ ਹੀ ਅਫ਼ਸਰਾਂ ਨਾਲ ਗੱਲ ਕਰਕੇ ਸਭ ਦੀਆਂ ਮੁਸ਼ਕਿਲਾਂ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਵੀ ਦਿੱਤੀਆਂ। ਛਾਪੇਮਾਰੀ ਦੌਰਾਨ ਹਾਜ਼ਰ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਨਾਇਬ ਤਹਿਸੀਲਦਾਰ ਸਮੇਂ 'ਤੇ ਡਿਊਟੀ ਲਈ ਨਹੀਂ ਪਹੁੰਚ ਰਹੇ, ਜਿਸ ਕਾਰਨ ਅੱਜ ਉਨ੍ਹਾਂ ਨੇ ਖ਼ੁਦ ਇੱਥੇ ਆ ਕੇ ਮੌਕੇ ਦੇ ਹਾਲਾਤ ਵੇਖੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਰਾਜੋਆਣਾ ਦੀ ਰਿਹਾਈ ਦੀ ਮੰਗ 'ਤੇ ਭੜਕੇ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕਾਂਗਰਸ ਨੂੰ ਹਰਾਉਣ ਤੋਂ ਬਾਅਦ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਸਿਆਸਤ 'ਚ ਆਈ ਹੈ, ਉਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਦਮ ਚੁੱਕੇ ਗਏ ਹਨ, ਜਿਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ : 3 ਲੱਖ ਕਰੋੜ ਦੇ ਕਰਜ਼ੇ ਦੇ ਮਾਮਲੇ ਦੀ ਗਹਿਰਾਈ ਨਾਲ ਹੋਵੇਗੀ ਜਾਂਚ : ਮੰਤਰੀ ਹਰਭਜਨ ਸਿੰਘ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ