ਸਿਹਤ ਸਹੂਲਤਾਂ 'ਚ ਹੋਵੇਗਾ ਵਾਧਾ, ਕੈਬਨਿਟ ਮੰਤਰੀ ਜੌੜਾਮਾਜਰਾ ਨੇ 26 ਜਨਵਰੀ ਬਾਰੇ ਕੀਤਾ ਵੱਡਾ ਐਲਾਨ
Friday, Dec 09, 2022 - 12:06 AM (IST)
ਮੰਡੀ ਗੋਬਿੰਦਗੜ੍ਹ (ਸੁਰੇਸ਼, ਜੱਜੀ) : ਪੰਜਾਬ ਸਰਕਾਰ ਵੱਲੋਂ ਛੇਤੀ ਹੀ ਸਿਹਤ ਸਹੂਲਤਾਂ ਵਿਚ ਹੋਰ ਵਾਧਾ ਕਰਨ ਦੀ ਤਿਆਰੀ ਹੈ। ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਬੱਡੀ ਕੱਪ ਸਬੰਧੀ ਕਰਵਾਏ ਗਏ ਇਕ ਸਮਾਗਮ ਦੌਰਾਨ ਵੱਡਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਜਗਤਾਰ ਸਿੰਘ ਹਵਾਰਾ ਨੇ ਹਾਈ ਕੋਰਟ 'ਚ ਲਗਾਈ ਪਟੀਸ਼ਨ, ਮਾਮਲੇ 'ਚ ਕੇਂਦਰ ਨੂੰ ਬਣਾਇਆ ਜਾਵੇਗਾ ਪਾਰਟੀ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਨਜਦੀਕੀ ਪਿੰਡ ਵਜ਼ੀਰਾਬਾਦ ’ਚ ਸਮੂਹ ਪਿੰਡ ਵਾਸੀਆਂ ਵੱਲੋਂ 5ਵਾਂ ਕਬੱਡੀ ਕੱਪ ਵਜੀਰਾਬਾਦ’ ਕਰਵਾਇਆ ਗਿਆ। ਇਸ ਮੌਕੇ ਜਿੱਥੇ ਦਿਨ ਦੇ ਸਮੇਂ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕਰਕੇ ਇਸ ਕਬੱਡੀ ਕੱਪ ਦਾ ਉਦਘਾਟਨ ਕੀਤਾ। ਉਥੇ ਹੀ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋ ਕੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ, ਉੱਥੇ ਹੀ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਵੀ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ, ਪੰਜਾਬ ਸਰਕਾਰ ਕਰ ਰਹੀ ਵਿਚਾਰ
ਇਸ ਮੌਕੇ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਸਾਰਥਿਕ ਢੰਗ ਨਾਲ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ 26 ਜਨਵਰੀ ਨੂੰ 598 ਹੋਰ ਮੁਹੱਲਾ ਕਲੀਨਿਕਾਂ ਖੋਲ੍ਹਣ ਜਾ ਰਹੀ ਹੈ। ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਆਪਣੇ ਘਰਾਂ ਦੇ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - ਨਕੋਦਰ ਕਤਲਕਾਂਡ : 'ਆਪ' 'ਤੇ ਵਰ੍ਹੇ ਵੜਿੰਗ, ਕਿਹਾ, 'ਹੁਣ ਗੁਜਰਾਤ-ਹਿਮਾਚਲ ਛੱਡ ਪੰਜਾਬ ਵੱਲ ਦਿਓ ਧਿਆਨ'
ਉਨ੍ਹਾਂ ਕਿਹਾ ਕਿ ਇਨ੍ਹਾਂ ’ਚ 521 ਮਹੱਲਾ ਕਲੀਨਿਕ ਪੇਂਡੂ ਇਲਾਕੇ ਵਿਚ ਖੋਲੀਆਂ ਜਾਣਗੀਆਂ ਜਦੋਂ ਕਿ 77 ਮੁਹੱਲਾ ਕਲੀਨਿਕ ਸ਼ਹਿਰੀ ਖੇਤਰ ਵਿਚ ਖੋਲੀਆਂ ਜਾਣਗੀਆਂ। ਕਬੱਡੀ ਕੱਪ ਦੌਰਾਨ ਵਿਧਾਇਕ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਪਿੰਡ ਵਜੀਰਾਬਾਦ ਦੇ ਸਮੂਹ ਲੋਕਾਂ ਵੱਲੋਂ ਇਹ ਕਬੱਡੀ ਕੱਪ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਇਸ ਨਾਲ ਜਿੱਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਉਥੇ ਹੀ ਨੌਜਵਾਨ ਖੇਡਾਂ ’ਚ ਨਾਮਣਾ ਖੱਟ ਕੇ ਆਪਣਾ, ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਸ਼ਿਾਂ ਨਾਲ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਉੱਤੇ ਖੇਡਾਂ ਵਿਚ ਉਨ੍ਹਾਂ ਦੀ ਰੁਚੀ ਪੈਦਾ ਕਰਣ ਲਈ ਯਤਨ ਕੀਤੇ ਜਾ ਰਹੇ ਹਨ । ਇਸ ਮੌਕੇ ਵਜੀਰਾਬਾਦ ਨਿਵਾਸੀਆਂ ਵੱਲੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਮੂਹ ਪਿੰਡ ਵਾਸੀਆਂ ਤੋਂ ਇਲਾਵਾ ਆਸ-ਪਾਸ ਦੇ ਇਲਾਕੇ ਦੇ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।