ਵਿਕਾਸ ਕੰਮਾਂ ਦਾ ਕੈਬਿਨਟ ਮੰਤਰੀ ਕਟਾਰੂਚੱਕ ਨੇ ਕੀਤਾ ਉਦਘਾਟਨ
Sunday, Apr 13, 2025 - 07:32 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਪਿੰਡ ਮਾਜਰਾ ਵਿਖੇ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋ ਲੱਖਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਇਸ ਪਿੰਡ ਦਾ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਦੇ ਕੰਮ ਨਾ ਹੋਣ ਕਾਰਨ ਅੱਜ ਇਸ ਪਿੰਡ ਦੇ ਸੁਧਾਰ ਲਈ ਗਲੀਆਂ ਨਾਲੀਆਂ ਸਮੇਤ ਹੋਰ ਕਈ ਵਿਕਾਸ ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਪਿੰਡ ਦੀ ਸੜਕ ਦਾ ਵੀ ਕੰਮ ਪਿਛਲੇ 10-15 ਸਾਲਾਂ ਤੋਂ ਸੁਧਾਰ ਨਾ ਹੋਣ ਕਾਰਨ ਸੜਕ ਦੀ ਖਸਤਾ ਹਾਲਤ ਹੋਈ ਪਈ ਹੈ। ਉਸ ਦਾ ਕੰਮ ਵੀ ਜਲਦ ਸ਼ੁਰੂ ਕਰ ਦਿੱਤਾ ਜਾਏਗਾ ਕਿਉਂਕਿ ਪੰਜਾਬ ਸਰਕਾਰ ਦਾ ਇੱਕੋ ਇੱਕੋ ਉਪਰਾਲਾ ਹੈ ਕਿ ਪੰਜਾਬ ਅੰਦਰ ਹਰ ਇਕ ਹਲਕੇ ਅੰਦਰ ਵਿਕਾਸ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣੇ ਹਨ। ਤਾਂ ਕਿ ਪੰਜਾਬ ਨੂੰ ਇੱਕ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8