ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ ਕੈਬਨਿਟ ਮੰਤਰੀ ਕਟਾਰੂਚੱਕ, ਕੀਤਾ ਇਹ ਐਲਾਨ

07/20/2023 7:01:07 PM

ਚੰਡੀਗੜ੍ਹ: ਸੂਬੇ 'ਚ ਹੜ੍ਹਾਂ ਦੀ ਲਪੇਟ ਵਿਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ। ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 1,10,000 ਰੁਪਏ ਦਾ ਚੈੱਕ ਸੌਂਪਿਆ। 

ਇਹ ਖ਼ਬਰ ਵੀ ਪੜ੍ਹੋ - ਜਾਅਲੀ SC ਸਰਟੀਫਿਕੇਟਾਂ ਵਿਰੁੱਧ ਸਖ਼ਤ ਹੋਈ ਪੰਜਾਬ ਸਰਕਾਰ, ਕੈਬਨਿਟ ਮੰਤਰੀ ਵੱਲੋਂ ਲਿਆ ਗਿਆ ਐਕਸ਼ਨ

ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ  ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra