ਕੈਬਨਟ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਤੇ ਵਪਾਰ ਲਈ ਵਾਘਾ ਬਾਰਡਰ ਖੋਲ੍ਹਣ ਦੀ ਅਪੀਲ

Saturday, May 17, 2025 - 10:30 PM (IST)

ਕੈਬਨਟ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਤੇ ਵਪਾਰ ਲਈ ਵਾਘਾ ਬਾਰਡਰ ਖੋਲ੍ਹਣ ਦੀ ਅਪੀਲ

ਅੰਮ੍ਰਿਤਸਰ (ਸਾਗਰ) : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਸਧਾਰਨ ਸੰਗਤ ਲਈ ਹਰ ਵੇਲੇ ਖੁੱਲ੍ਹਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਥਾਨ ਕਰਤਾਰਪੁਰ ਸਾਹਿਬ ਵਿਖੇ ਦੁਨੀਆ ਭਰ ਤੋਂ ਨਾਨਕ ਨਾਮ ਲੇਵਾ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਹਨ, ਇਸ ਲਈ ਲਾਂਘਾ ਹਰ ਸਮੇਂ ਸੁਗਮ ਹੋਣਾ ਚਾਹੀਦਾ ਹੈ।

ਮੰਤਰੀ ਧਾਲੀਵਾਲ ਨੇ ਵਾਘਾ ਬਾਰਡਰ ਰਾਹੀਂ ਵਪਾਰ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਬਲ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਵਾਘਾ ਬਾਰਡਰ ਰਾਹੀਂ ਵਪਾਰ ਦੀ ਆਵਾਜਾਈ ਖੁੱਲ੍ਹ ਜਾਂਦੀ ਹੈ ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ, ਉਦਯੋਗਪਤੀਆਂ ਅਤੇ ਵਪਾਰੀ ਵਰਗ ਨੂੰ ਵੱਡਾ ਲਾਭ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਨਾ ਸਿਰਫ ਧਾਰਮਿਕ ਨਜ਼ਰੀਏ ਤੋਂ ਮਹੱਤਵਪੂਰਨ ਹਨ, ਸਗੋਂ ਇਨ੍ਹਾਂ ਨਾਲ ਪੰਜਾਬ ਦੀ ਅਰਥਵਿਵਸਥਾ ਨੂੰ ਵੀ ਨਵੀਂ ਰਫਤਾਰ ਮਿਲ ਸਕਦੀ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਬੰਧੀ ਕੇਂਦਰ ਨਾਲ ਨਿਰੰਤਰ ਸੰਪਰਕ 'ਚ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਸਥਿਰ ਅਤੇ ਸਕਾਰਾਤਮਕ ਫੈਸਲੇ ਲਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News