ਨਵੇਂ ਸਾਲ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Sunday, Jan 01, 2023 - 01:46 PM (IST)

ਨਵੇਂ ਸਾਲ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ (ਸਰਬਜੀਤ)- ਨਵੇਂ ਸਾਲ ਦੀ ਆਮਦ ਮੌਕੇ ਅੱਜ ਸੰਗਤਾਂ ਵੱਡੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰੂ ਘਰ 'ਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਨਵੇਂ ਸਾਲ 'ਤੇ ਮੇਰੇ ਵਲੋਂ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ । ਉਨ੍ਹਾਂ ਕਿਹਾ ਕਿ ਸਮੂਹ ਦੁਨੀਆ ਵਿਚ ਸੁੱਖ ਸ਼ਾਂਤੀ ਰਹੇ ਸਾਡਾ ਭਾਰਤ ਦੇਸ਼ ਤਰੱਕੀ ਕਰੇ। ਉਥੇ ਹੀ ਨਵਾਂ ਸਾਲ ਚੜਣ 'ਤੇ ਉਨ੍ਹਾਂ ਵਲੋਂ ਵਧਾਈਆਂ ਦਿੱਤੀਆ ਗਈਆਂ ਅਤੇ ਜੈਕਾਰੇ ਲਗਾਏ ਗਏ।

ਇਹ ਵੀ ਪੜ੍ਹੋ- ਸਰਹਾਲੀ ਥਾਣੇ 'ਤੇ ਹੋਏ RPG ਹਮਲੇ ਮਾਮਲੇ 'ਚ 4 ਹੋਰ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ ਨੇ ਦੱਸਿਆ ਕਿ ਅੱਜ ਨਵਾਂ ਸਾਲ ਮਣਾਉਣ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੋ ਕਿ ਸੰਸਾਰ ਭਰ ਦੀਆਂ ਸੰਗਤਾਂ ਦੀ ਆਸਥਾ ਦਾ ਕੇਂਦਰ ਹੈ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News