NRI ਪੰਜਾਬੀਆਂ ਲਈ ਕੈਬਨਿਟ ਮੰਤਰੀ ਧਾਲੀਵਾਲ ਨੇ ਆਖ਼ੀ ਇਹ ਗੱਲ

03/16/2023 1:24:45 PM

ਜਲੰਧਰ (ਧਵਨ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਵਿਦੇਸ਼ਾਂ ’ਚ ਵੱਸਦੇ ਐੱਨ. ਆਰ. ਆਈਜ਼. ਲੋਕਾਂ ਨੂੰ ਆਪਣੇ ਜੱਦੀ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਅਡਾਪਟ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਪਿੰਡਾਂ ਦਾ ਵਿਕਾਸ ਹੋ ਸਕੇ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਕੈਲੀਫੋਰਨੀਆ ਦੇ ਲਾਲੀ ਪਰਿਵਾਰ ਨੇ ਆਪਣੇ ਜੱਦੀ ਪਿੰਡ ਆਪਣੇ ਪਿਤਾ ਸਵ. ਸੁਰਜੀਤ ਸਿੰਘ ਦੀ ਯਾਦ ’ਚ ਇਕ ਵਧੀਆ ਲਾਇਬ੍ਰੇਰੀ ਬਣਾਈ ਹੈ ਜਿੱਥੇ ਕਿਤਾਬਾਂ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦੇ ਪੜ੍ਹਨ ਲਈ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨੂੰ ਡਿਜੀਟਲ ਬਣਾਇਆ ਜਾਵੇਗਾ ਅਤੇ ਇਸ ’ਚ ਬੱਚਿਆਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਮਿਲ ਸਕਣਗੀਆਂ ਤਾਂ ਜੋ ਬੱਚਿਆਂ ਨੂੰ ਕਿਤਾਬਾਂ ਲਈ ਭਟਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਉਹ ਆਪਣੀ ਤਰਫੋਂ ਲਾਇਬ੍ਰੇਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇ ਰਹੇ ਹਨ। ਲਾਲੀ ਪਰਿਵਾਰ ਵੀ 5 ਲੱਖ ਰੁਪਏ ਦਾ ਯੋਗਦਾਨ ਅਤੇ ਸਥਾਨਕ ਵਿਧਾਇਕ ਵੀ 2 ਲੱਖ ਰੁਪਏ ਦੇਣਗੇ।

ਇਹ ਵੀ ਪੜ੍ਹੋ :  ਜ਼ਿਮਨੀ ਚੋਣ ਲਈ ਟਿਕਟ ਮਿਲਣ ਮਗਰੋਂ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਚੌਧਰੀ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ’ਚ ਉੱਚਾ ਚੁੱਕਣ ਲਈ ਪੇਂਡੂ ਪੱਧਰ ਤੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਜ਼ਰੂਰੀ ਹੈ ਅਤੇ ਇਸ ਲਈ ਪ੍ਰਵਾਸੀ ਪਰਿਵਾਰਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਵਾਸੀ ਆਪਣੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਅਡਾਪਟ ਕਰਦੇ ਹਨ ਤਾਂ ਮਾਨਯੋਗ ਸਰਕਾਰ ਵੀ ਇਸ ’ਚ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਆਪਣੇ ਪਿੰਡਾਂ ਬਾਰੇ ਸੋਚਣਾ ਪਵੇਗਾ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਹਰ ਵਿਅਕਤੀ ਇਸ ’ਚ ਆਪਣਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਐੱਨ. ਆਰ. ਆਈ. ਮੰਤਰੀ ਹੋਣ ਦੇ ਨਾਤੇ ਐੱਨ. ਆਰ. ਆਈਜ਼. ਦੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪੰਜਾਬ ਦੇ ਕਈ ਸ਼ਹਿਰਾਂ ’ਚ ਐੱਨ. ਆਰ. ਆਈਜ਼. ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਕੈਂਪ ਲੱਗਾ ਚੁੱਕੇ ਹਨ, ਜਿਸ ’ਚ ਸੀਨੀਅਰ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਿੱਸਾ ਲਿਆ ਸੀ। ਸ਼ਿਕਾਇਤਕਰਤਾ ਦੀਆਂ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ’ਚ ਨਿਪਟਾਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News