ਕਿਸਾਨ ਅੰਦੋਲਨ ਨੂੰ ਲੈ ਕੇ ਖੁੱਲ੍ਹ ਕੇ ਬੋਲੇ ਮੰਤਰੀ ਧਾਲੀਵਾਲ-ਕਿਸਾਨਾਂ ਨਾਲ ਖ਼ੁਦ ਮਿਲਣ PM ਮੋਦੀ (ਵੀਡੀਓ)
Wednesday, Feb 14, 2024 - 06:08 PM (IST)
ਚੰਡੀਗੜ੍ਹ : ਕਿਸਾਨ ਅੰਦੋਲਨ ਬਾਰੇ ਖੁੱਲ੍ਹ ਕੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ ਕਿਉਂਕਿ ਦਿੱਲੀ ਸਾਡੇ ਦੇਸ਼ ਦੀ ਰਾਜਧਾਨੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਕਿਸਾਨਾਂ ਨੇ ਅੰਦੋਲਨ ਲਈ ਦਿੱਲੀ ਵੱਲ ਕੂਚ ਕੀਤਾ ਸੀ ਤਾਂ ਰਾਹ 'ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਸੀ ਕਿਉਂਕਿ ਕਿਸਾਨਾਂ ਦਾ ਮਕਸਦ ਕੋਈ ਗੁੰਡਾਗਰਦੀ ਕਰਨਾ ਨਹੀਂ, ਸਗੋਂ ਕੇਂਦਰ ਅੱਗੇ ਆਪਣੀਆਂ ਮੰਗਾਂ ਰੱਖਣਾ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਬਸਪਾ ਨੇ ਤੋੜਿਆ ਗੱਠਜੋੜ
ਕੇਂਦਰ ਦੇ ਇਸ਼ਾਰੇ 'ਤੇ ਹੀ ਹਰਿਆਣਾ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਹਰਿਆਣਾ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਦਿੱਲੀ ਤੱਕ ਨਾ ਪੁੱਜਣ ਅਤੇ ਇਹ ਬਹੁਤ ਹੀ ਗਲਤ ਹੋ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਲਾਗੂ ਨਹੀਂ ਕੀਤਾ ਗਿਆ ਹੈ ਅਤੇ ਹੁਣ ਕਿਸਾਨ ਇਸ ਨੂੰ ਲਾਗੂ ਕਰਵਾਉਣ ਲਈ ਹੀ ਮੁੜ ਸੰਘਰਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਸਪੱਸ਼ਟੀਕਰਨ, ਪਿਛਲੇ 10 ਸਾਲਾਂ ਦੇ ਗਿਣਵਾਏ ਕੰਮ
ਕਿਸਾਨਾਂ ਨੂੰ ਦਿੱਲੀ ਜਾਣ ਦੇਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਉੱਥੇ ਕਿਸਾਨਾਂ ਨੂੰ ਇਕ ਥਾਂ ਅਲਾਟ ਕਰ ਦੇਣੀ ਚਾਹੀਦੀ ਹੈ, ਜਿੱਥੇ ਬੈਠ ਕੇ ਉਹ ਆਪਣਾ ਪ੍ਰਦਰਸ਼ਨ ਕਰ ਸਕਣ। ਮੰਤਰੀ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਖ਼ੁਦ ਕਿਸਾਨਾਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 3 ਮੁੱਖ ਮੰਗਾਂ-ਐੱਮ. ਐੱਸ. ਪੀ., ਸਵਾਮੀਨਾਥਨ ਰਿਪੋਰਟ ਅਤੇ ਕਰਜ਼ਾ ਮੁਆਫ਼ੀ ਹਨ ਅਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਣੇ ਖੇਤੀਬਾੜੀ ਮੰਤਰੀ ਨੂੰ ਬੈਠ ਕੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8