ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ 'ਚ ਲਹਿਰਾਇਆ ਕੌਮੀ ਝੰਡਾ
Thursday, Aug 15, 2024 - 11:55 AM (IST)
ਗੁਰਦਾਸਪੁਰ (ਗੁਰਪ੍ਰੀਤ)- ਅੱਜ ਪੂਰੇ ਦੇਸ਼ ਭਰ ਵਿਚ 78ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ 78ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ। ਇਸ ਦੌਰਾਨ ਉਨ੍ਹਾਂ ਪਰੇਡ ਦਾ ਨਿਰੀਖਣ ਵੀ ਕੀਤਾ।
ਇਸ ਮੌਕੇ ਕਟਾਰੂਚੱਕ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਮੌਕੇ 'ਤੇ ਜੰਮੂ-ਕਟੜਾ ਐਕਸਪ੍ਰੈਸ ਹਾਈਵੇਅ 'ਤੇ ਬੋਲਦੇ ਹੋਏ ਕਿਹਾ ਕਿ ਕੁਝ ਥਾਵਾਂ 'ਤੇ ਅੜਿਕਾ ਬਣਿਆ ਹੋਇਆ ਹੈ ਪਰ ਜੰਮੂ-ਐਕਸਪ੍ਰੈੱਸ ਹਾਈਵੇਅ ਬਣਨਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਜ਼ਮੀਨਾਂ ਦਾ ਵਾਜਿਬ ਮੁੱਲ ਵੀ ਮਿਲਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਜੰਮੂ-ਕਟੜਾ ਐਕਸਪ੍ਰੈੱਸ ਹਾਈਵੇਅ ਨੇ ਬਣਾਉਣ ਲਈ ਪਹਿਲ ਕਦਮੀ ਕਰ ਰਹੀ ਹੈ।
ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਸਬੰਧੀ ਜਲੰਧਰ 'ਚ ਬੰਦ ਰਹਿਣਗੇ ਇਹ ਰਸਤੇ, ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ