ਸ਼ਹਾਦਤ ਦਿਵਸ ''ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੱਢੀ ਪੈਦਲ ਯਾਤਰਾ
Friday, Dec 26, 2025 - 05:56 PM (IST)
ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ)- ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨੂੰ ਸਮਰਪਿਤ ਸ਼ਹਾਦਤ ਦਿਵਸ 'ਤੇ ਪੰਜਾਬ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਪਣੇ ਜੱਦੀ ਪਿੰਡ ਕਟਾਰੂਚੱਕ ਤੋਂ ਇੱਕ ਪੈਦਲ ਯਾਤਰਾ ਕੱਢੀ। ਜ਼ਿਕਰਯੋਗ ਹੈ ਕਿ ਪੈਦਲ ਯਾਤਰਾ ਵਿੱਚ ਕੈਬਨਿਟ ਮੰਤਰੀ ਪੰਜਾਬ ਦੀ ਧਰਮਪਤਨੀ ਉਰਮਿਲਾ ਦੇਵੀ ਤੋਂ ਇਲਾਵਾ ਹੋਰ ਪਰਿਵਾਰਿਕ ਲੋਕ, ਪਿੰਡ ਕਟਾਰੂਚੱਕ ਨਿਵਾਸੀ ਅਤੇ ਭਾਰੀ ਸੰਖਿਆ ਵਿੱਚ ਪਾਰਟੀ ਕਾਰਜਕਰਤਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼
ਪੈਦਲ ਯਾਤਰਾ ਪਿੰਡ ਕਟਾਰੂਚੱਕ ਤੋਂ ਸ਼ੁਰੂ ਕੀਤੀ ਗਈ ਜੋ ਕਿ ਪਿੰਡ ਡਿਬਕੂ ਧਲੋਰੀਆਂ ਤੋਂ ਹੁੰਦੇ ਹੋਏ ਨੈਸ਼ਨਲ ਹਾਈਵੇ ਤੋਂ ਹੁੰਦੇ ਹੋਏ ਕੋਟਲੀ, ਜਸਵਾਲੀ, ਬਾਰਠ ਸਾਹਿਬ ਤੋਂ ਹੁੰਦੇ ਹੋਏ ਗੁਰੂਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਪਹੁੰਚੀ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦਾ ਭਰਵਾ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਬਾਬਾ ਸ੍ਰੀ ਚੰਦ ਜੀ ਤਪਅਸਥਾਨ ਸ੍ਰੀ ਬਾਰਠ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਮੌਕੇ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਗੁਰੂਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਅੱਜ ਦੇ ਦਿਨ ਦੀ ਮਹੱਤਤਾ 'ਤੇ ਰੋਸ਼ਨੀ ਪਾਈ ਗਈ।
ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ
ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੋਹ ਦੇ ਦਿਨ ਹਨ ਅਤੇ ਇਹ ਦਿਨ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਮਹੱਤਤਾ ਰੱਖਦੇ ਹਨ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਕਿਸ ਤਰ੍ਹਾਂ ਨਾਲ ਜੁਲਮ ਦੇ ਖਿਲਾਫ ਲੜਦੇ ਹੋਏ, ਜਿਸ ਵਿੱਚ ਛੋਟੇ ਸਾਹਿਬਜ਼ਾਦੇ ਅਤੇ ਵੱਡੇ ਸਾਹਿਬਜ਼ਾਦੇ ਵੀ ਸ਼ਾਮਲ ਸਨ, ਨੇ ਸ਼ਹਾਦਤਾਂ ਪਾਈਆਂ। ਉਨ੍ਹਾਂ ਕਿਹਾ ਚਮਕੌਰ ਦੀ ਗੜ੍ਹੀ ਦੀ ਜੰਗ 'ਚ ਜਿੱਥੇ ਵੱਡੇ ਸਾਹਿਬਜ਼ਾਦਿਆਂ ਨੇ ਲੱਖਾਂ ਜ਼ੁਲਮੀਆਂ ਦਾ ਮੁਕਬਲਾ ਕੀਤਾ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਸਰਹੰਦ ਨੇ ਅਣਮਨੁੱਖੀ ਤਸੱਦਤ ਕਰਕੇ ਜ਼ੁਲਮ ਢਾਏ, ਪਰ ਉਨ੍ਹਾਂ ਛੋਟੀਆਂ ਰੂਹਾਂ ਨੇ ਹਾਰ ਨਾ ਮੰਨੀ, ਇੱਥੋਂ ਤੱਕ ਕੀ ਮਾਤਾ ਗੁਜਰੀ ਨੇ ਵੀ ਇਸ ਜੰਗ ਵਿੱਚ ਸ਼ਹਾਦਤ ਪਾਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀਆਂ ਤਿੰਨ ਔਰਤਾਂ ਨੇ ਅੰਤਰਰਾਸ਼ਟਰੀ ਮੰਚ ’ਤੇ ਰੱਚਿਆ ਇਤਿਹਾਸ, ਮਾਂ, ਧੀ ਅਤੇ ਸੱਸ ਨੂੰ ਮਿਲਿਆ ਤਾਜ
ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਝਾਂਤ ਪਾਈ ਜਾਵੇ ਤਾਂ ਅੱਜ ਦੇ ਦਿਨਾਂ ਅੰਦਰ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਦਾ ਅਸੀਂ ਕਦੇ ਵੀ ਕਰਜ ਨਹੀਂ ਉਤਾਰ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਇਸ ਇਲਾਹੀ ਕੁਰਬਾਨੀ ਨੂੰ ਨਤਮਸਤਕ ਕਰਦੇ ਹਾਂ, ਅਜਿਹੀ ਕੁਰਬਾਨੀ ਜਿਸ ਨੂੰ ਕਿਸੇ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਆਓ ਸਾਰੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰੀਏ ਅਤੇ ਉਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਦਿਲਾਂ ਅੰਦਰ ਜ਼ਿੰਦਾਂ ਰੱਖਦਿਆਂ ਹੱਕ ਸੱਚ ਦੀ ਲੜਾਈ ਲਈ ਹਮੇਸ਼ਾ ਲੱਗੇ ਰਹੀਏ। ਜ਼ਿਕਰਯੋਗ ਹੈ ਕਿ ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਸਾਰੀ ਸੰਗਤ ਨਾਲ ਲੰਗਰ ਵੀ ਛੱਕਿਆ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਖ਼ਬਰ, ਨਰਸਰੀ 'ਚ ਪੜ੍ਹਦੇ ਜਵਾਕ ਦੀ ਇਸ ਹਾਲਤ 'ਚ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
