ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ, ਮਜ਼ਦੂਰਾਂ ਨਾਲ ਕੀਤੀ ਗੱਲਬਾਤ
Monday, Apr 29, 2024 - 04:53 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਬਮਿਆਲ ਦੇ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਹੁੰਚ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨਾਲ ਮਿਲਣ ਤੋਂ ਬਾਅਦ ਉਨ੍ਹਾਂ ਦੀ ਫਸਲ ਬਾਰੇ ਜਾਣਕਾਰੀ ਲਈ ਗਈ।
ਇਸ ਦੇ ਨਾਲ ਹੀ ਮੰਤਰੀ ਕਟਾਰੂਚੱਕ ਵੱਲੋਂ ਮੰਡੀਆਂ ਦੇ ਵਿੱਚ ਕੰਮ ਕਰ ਰਹੀ ਲੇਬਰ ਨੂੰ ਕੋਲਡ੍ਰਿੰਕ ਪਿਲਾਉਂਦੇ ਹੋਏ ਕਿਹਾ ਕਿ ਮੈਂ ਵੀ ਕਿਸੇ ਟਾਈਮ ਮਜ਼ਦੂਰ ਰਿਹਾ ਹਾਂ ਇਸ ਲਈ ਮੈ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਦੇ ਨਾਲ ਸਮਝਦਾ ਹਾਂ। ਉਨ੍ਹਾਂ ਨੇ ਮੰਡੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇੱਥੇ ਕੰਮ ਕਰਨ ਵਾਲੀ ਲੇਬਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ।
ਇਵੇਂ ਹੀ ਉਨ੍ਹਾਂ ਦੇ ਵੱਲੋਂ ਤਾਰਾਗੜ੍ਹ ਦਾਣਾ ਮੰਡੀ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਕਿਸਾਨਾਂ ਅਤੇ ਆੜਤੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਹੈ ਅਤੇ ਜਦੋਂ ਤੋਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਕਿਸਾਨਾਂ ਨੂੰ ਫਸਲ ਵੇਚਣ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਤੰਗੀ ਦਾ ਸਾਹਮਣਾ ਨਹੀਂ ਕਰਨਾ ਪਿਆ। ਬਹੁਤ ਹੀ ਜਲਦ ਕਿਸਾਨਾਂ ਨੂੰ ਫਸਲਾਂ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਦੇ ਵਿੱਚ ਪਹਿਲਾ ਨਾਲੋਂ ਬਿਹਤਰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿਚ 'ਆਪ' ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e