ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ 85 ਏਕੜ ਜ਼ਮੀਨ
Thursday, Jan 11, 2024 - 04:56 AM (IST)
ਚੰਡੀਗੜ੍ਹ (ਰਮਨਜੀਤ ਸਿੰਘ)– ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗ੍ਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ’ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵੱਲੋਂ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ- IPL ਦੇ ਇਸ ਮਸ਼ਹੂਰ ਖਿਡਾਰੀ ਦਾ ਕਰੀਅਰ ਖ਼ਤਰੇ 'ਚ, ਜ਼ਬਰ-ਜਨਾਹ ਮਾਮਲੇ 'ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਜ਼ਮੀਨ ਦੀ ਮਲਕੀਅਤ ਗ੍ਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ, ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿਚ ਅਮਰੂਦਾਂ ਦੇ ਬਾਗ, ਖੈਰ ਦੇ ਦਰੱਖ਼ਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰ ਕੇ ਖੇਤੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁੱਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿੱਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ’ਤੇ ਖਰਚਿਆ ਜਾਵੇਗਾ।
ਇਹ ਵੀ ਪੜ੍ਹੋ- ਜੇਲ੍ਹਾਂ 'ਚ ਜੈਮਰ ਤੇ CCTV ਲਗਾਉਣ 'ਚ ਹੋ ਰਹੀ ਦੇਰੀ ਕਾਰਨ ਹਾਈਕੋਰਟ ਨੇ ਪੁਲਸ ਵਿਭਾਗ ਨੂੰ ਪਾਈ ਝਾੜ੍ਹ
ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ ’ਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ’ਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿਚ ਯਕੀਨਣ ਮਦਦ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐੱਸ.ਡੀ.ਐੱਮ. ਰੂਪਨਗਰ ਹਰਕੀਰਤ ਕੌਰ, ਡੀ.ਐੱਸ.ਪੀ. ਤ੍ਰਿਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8