ਅਹਿਮ ਖ਼ਬਰ : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਟ੍ਰਾਇਲ ਕੋਰਟ ’ਚ ਪੇਸ਼ ਹੋਣ ਦੇ ਹੁਕਮ

Thursday, Sep 22, 2022 - 09:28 AM (IST)

ਅਹਿਮ ਖ਼ਬਰ : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਟ੍ਰਾਇਲ ਕੋਰਟ ’ਚ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਚੱਲ ਰਹੇ ਕੇਸ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ ਤਰਨਤਾਰਨ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਹੇਠਲੀ ਅਦਾਲਤ ਤੈਅ ਕਰੇਗੀ ਕਿ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ ਜਾਂ ਨਹੀਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਯੂਨੀਵਰਸਿਟੀ MMS ਮਾਮਲਾ ਪੁੱਜਾ ਹਾਈਕੋਰਟ, ਪਟੀਸ਼ਨ 'ਚ ਕਹੀ ਗਈ ਵੱਡੀ ਗੱਲ

ਲਾਲਜੀਤ ਸਿੰਘ ਦੀ ਜ਼ਿਲ੍ਹਾ ਅਦਾਲਤ ਵੱਲੋਂ ਬਕਾਇਦਾ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ ਕਿਉਂਕਿ ਉਹ ਹੇਠਲੀ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ, ਜਿਸ ਖ਼ਿਲਾਫ਼ ਲਾਲਜੀਤ ਸਿੰਘ ਨੇ 26 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੈਟਰੋਲ ਵਾਹਨਾਂ ਦੀ ਰਜਿਸਟ੍ਰੇਸ਼ਨ ਸਾਲ 2023 ਤੋਂ ਬੰਦ, EV ਨੀਤੀ ਨੂੰ ਦਿੱਤੀ ਗਈ ਮਨਜ਼ੂਰੀ

ਉਨ੍ਹਾਂ ਨੇ ਤਰਨਤਾਰਨ ਜ਼ਿਲ੍ਹਾ ਅਦਾਲਤ ਨੂੰ ਆਪਣੀ ਰੈਗੂਲਰ ਜ਼ਮਾਨਤ ਰੱਦ ਕਰਨ ਵਾਲੇ ਜੁਡੀਸ਼ੀਅਲ ਮੈਜਿਸਟਰੇਟ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News