ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ 'ਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ : ਮੀਤ ਹੇਅਰ

05/23/2023 4:02:13 PM

ਚੰਡੀਗੜ੍ਹ : ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ 'ਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿੱਚੋਂ 1614 ਹੀ ਰਹਿ ਗਏ ਹਨ, ਜਿਨ੍ਹਾਂ ਨੂੰ ਵੀ ਜਲਦ ਨਿਪਟਾਇਆ ਜਾਵੇਗਾ। ਇਹ ਜਾਣਕਾਰੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਹਿਰੀ ਪਾਣੀ ਦੇ ਝਗੜਿਆਂ ਦੇ ਕਈ ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਉਪਰੰਤ ਦਿੱਤੀ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਨੂੰ ਵੀ ਜਲਦ ਨਿਪਟਾਇਆ ਜਾਵੇ ਤਾਂ ਜੋ ਕਿਸਾਨ ਨਹਿਰੀ ਪਾਣੀ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਮਾਰੇ ਲੋਕਾਂ ਨੂੰ ਮਿਲੇਗੀ ਰਾਹਤ, ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ

ਮੀਤ ਹੇਅਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਨਹਿਰੀ ਪਾਣੀ ਨੂੰ ਨੈਟਵਰਕ ਨੂੰ ਮਜ਼ਬੂਤ ਕਰ ਰਹੀ ਹੈ, ਉੱਥੇ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣਾ ਵੀ ਯਕੀਨੀ ਬਣਾ ਰਹੀ ਹੈ। ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ 'ਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ ਅਤੇ ਮਾਲ ਸਟਾਫ਼ ਜਿਨ੍ਹਾਂ ਵਿੱਚ ਪਟਵਾਰੀ, ਜ਼ਿਲ੍ਹੇਦਾਰ ਤੇ ਡਿਪਟੀ ਕੁਲੈਕਟਰ ਆਦਿ ਸ਼ਾਮਲ ਹਨ, ਨੂੰ ਨਿਗਰਾਨੀ 'ਤੇ ਲਗਾਇਆ ਗਿਆ ਹੈ। ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਉਨ੍ਹਾਂ ਦੇ ਧਿਆਨ 'ਚ ਆਇਆ ਕਿ ਜਲ ਸਰੋਤ ਵਿਭਾਗ ਕੋਲ ਕਈ ਸਾਲਾਂ ਤੋਂ ਕਿਸਾਨਾਂ ਦੇ ਨਹਿਰੀ ਪਾਣੀ ਦੇ ਝਗੜੇ ਦੇ ਕੇਸ ਲੰਬਿਤ ਪਏ ਸਨ।

ਇਹ ਵੀ ਪੜ੍ਹੋ : ਬੱਚੀ ਨੂੰ ਗਰਮ ਸਰੀਏ ਨਾਲ ਸਾੜਨ ਦਾ ਮਾਮਲਾ : ਬੱਚੀ ਬਰਾਮਦ ਕਰਕੇ ਪੁਲਸ ਨੇ ਮਤਰੇਈ ਮਾਂ ਖ਼ਿਲਾਫ਼ ਦਰਜ ਕੀਤਾ ਕੇਸ

ਕਈ ਕੇਸ ਤਾਂ ਦਹਾਕਿਆਂ ਦੇ ਲੰਬਿਤ ਪਏ ਸਨ। ਵਿਭਾਗ ਵੱਲੋਂ ਇਸ ਕੰਮ ਨੂੰ ਤਰਜ਼ੀਹ ਦਿੰਦਿਆਂ ਅਜਿਹੇ ਕੇਸਾਂ ਸੰਬੰਧੀ ਕਿਸਾਨਾਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਉਪਰਾਲੇ ਕੀਤੇ ਗਏ। ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ। ਇਸ ਤੋਂ ਬਾਅਦ ਸਰਕਾਰ ਨੇ ਹਫ਼ਤਾਵਾਰੀ ਆਧਾਰ 'ਤੇ ਪ੍ਰਾਪਤ ਸਾਰੀਆਂ ਅਰਜ਼ੀਆਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਿਰਫ 9 ਮਹੀਨਿਆਂ ਦੇ ਸਮੇਂ ਵਿੱਚ 3222 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਬਕਾਇਆ ਕੇਸਾਂ ਦੀ ਗਿਣਤੀ ਘਟ ਕੇ 1614 ਰਹਿ ਗਈ ਹੈ। ਇਹ ਵੀ ਜਲਦ ਨਿਪਟਾਏ ਜਾਣਗੇ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਵਿਭਾਗ ਦੇ ਮੁਲਾਜ਼ਮਾਂ ਦੀ ਵੱਧ ਲੋੜ ਹੈ, ਉੱਥੇ ਦੂਜੇ ਸਥਾਨਾਂ ਦੇ ਮੁਲਾਜ਼ਮਾਂ ਨੂੰ ਕੰਮ ਸੌਂਪਿਆ ਜਾ ਰਿਹਾ ਹੈ। ਸੂਬਾ ਸਰਕਾਰ ਲਈ ਕਿਸਾਨੀ ਪ੍ਰਮੁੱਖ ਤਰਜ਼ੀਹ ਹੈ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News