ਯੂਨੀਵਰਸਿਟੀ ਇਤਾਰਜ਼ਯੋਗ ਵੀਡੀਓ ਮਾਮਲੇ 'ਤੇ ਮੰਤਰੀ ਮੀਤ ਹੇਅਰ ਦਾ ਵੱਡਾ ਬਿਆਨ

Sunday, Sep 18, 2022 - 01:29 PM (IST)

ਯੂਨੀਵਰਸਿਟੀ ਇਤਾਰਜ਼ਯੋਗ ਵੀਡੀਓ ਮਾਮਲੇ 'ਤੇ ਮੰਤਰੀ ਮੀਤ ਹੇਅਰ ਦਾ ਵੱਡਾ ਬਿਆਨ

ਚੰਡੀਗੜ੍ਹ : ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ 'ਚੋਂ ਵਿਦਿਆਰਥਣਾਂ ਦੀ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ 'ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਉਨ੍ਹਾਂ ਦੀ ਐੱਸ.ਐੱਸ.ਪੀ. ਅਤੇ ਡੀ.ਸੀ. ਮੋਹਾਲੀ ਨਾਲ ਲਗਾਤਾਰ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਕਿਉਂਕਿ ਧੀਆਂ-ਭੈਣਾਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ। ਮੰਤਰੀ ਨੇ ਦੱਸਿਆ ਕਿ ਕਿਸੇ ਵੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਨਹੀਂ ਕੀਤੀ ਗਈ ਪਰ ਵੀਡੀਓ ਵਾਲੇ ਮਾਮਲਾ ਜ਼ਰੂਰ ਹੈ। ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ. ਚੰਡੀਗੜ੍ਹ ਮੁਤਾਬਕ ਇਹ ਮਾਮਲਾ ਇਕ ਕੁੜੀ ਦੀ ਵੀਡੀਓ ਦਾ ਹੈ ਨਾ ਕਿ ਬਾਕੀ ਵਿਦਿਆਰਥਣਾਂ ਦਾ। ਬਾਕੀ ਕਿਸੇ ਕੁੜੀ ਦੀ ਵੀਡੀਓ ਬਾਰੇ ਸਾਡੇ ਕੋਲ ਕੋਈ ਜਾਣਕਾਰੀ ਨਹੀਂ ਪਹੁੰਚੀ ਅਤੇ ਇਸ ਲਈ ਪੂਰੀ ਜਾਂਚ ਵੀ ਕੀਤੀ ਜਾ ਰਹੀ ਹੈ। ਸਾਈਬਰ ਸੈੱਲ ਜਲਦ ਹੀ ਇਸ ਦਾ ਪਤਾ ਲਗਾ ਲੈਣਗੇ।

ਇਹ ਵੀ ਪੜ੍ਹੋ- ਨਾਭਾ 'ਚ ਵੱਡੀ ਵਾਰਦਾਤ, ਡਿਊਟੀ ਤੋਂ ਪਰਤ ਰਹੇ ਪੰਜਾਬ ਪੁਲਸ ਦੇ ਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ

ਮੰਤਰੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਈਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੋ ਕਈ ਵੀ ਗੈਜੇਟਸ ਨੇ ਉਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਮੈਂ ਭਰੋਸਾ ਦਵਾਉਂਦਾ ਹੈ ਕਿ ਜੋ ਕੋਈ ਵੀ ਦੋਸ਼ੀ ਜੋ ਕਿ ਇਸ 'ਚ ਸ਼ਾਮਲ ਹੈ, ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਭ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀ ਕੋਈ ਵੀ ਵੀਡੀਓ ਸਾਹਮਣੇ ਆਉਂਦੀ ਹੈ ਉਸ ਦੀ ਪੂਰੀ ਸੱਚਾਈ ਜਾਣੇ ਬਿਨ੍ਹਾਂ ਉਸ ਨੂੰ ਵਾਇਰਲ ਨਾ ਕਰੋ। ਅਜਿਹੀ ਵੀਡੀਓ 'ਤੇ ਇਨਸਾਫ ਵਾਲੇ ਪਾਸੇ ਚੱਲਣਾ ਚਾਹੀਦਾ ਹੈ। ਮੰਤਰੀ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ਵਾਸ ਰੱਖਣ ਦੀ ਗੱਲ ਆਖੀ ਅਤੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਗੱਲ 'ਤੇ ਗੌਰ ਕੀਤੀ ਜਾ ਰਹੀ ਹੈ ਕਿ ਕਿਸ ਦੀ ਅਣਗੇਲੀ ਕਾਰਨ ਇਹ ਸਭ ਹੋਇਆ ਹੈ। ਇਸ ਦੇ ਨਾਲ ਹੀ ਬਾਕੀ ਯੂਨੀਵਰਸਿਟੀਆਂ ਨੂੰ ਵੀ ਇਕ ਐਡਵਾਈਜ਼ਰੀ ਜਾਰੀ ਕੀਤੀ ਜਾਵੇਗੀ ਤਾਂ ਜੋ ਕਿਸੇ ਹੋਰ ਥਾਂ ਅਜਿਹਾ ਕੁਝ ਨਾ ਵਾਪਰੇ। ਉਨ੍ਹਾਂ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਕਿ ਕਾਨੂੰਨ ਨੂੰ ਹੱਥ 'ਚ ਨਾ ਲਿਆ ਜਾਵੇ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News