ਭ੍ਰਿਸ਼ਟਾਚਾਰ ਲਈ ਆਪਣਾ ਹੋਵੇ ਜਾਂ ਬੇਗਾਨਾ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ : ਮੋਹਿੰਦਰ ਭਗਤ

Monday, Jun 02, 2025 - 11:20 AM (IST)

ਭ੍ਰਿਸ਼ਟਾਚਾਰ ਲਈ ਆਪਣਾ ਹੋਵੇ ਜਾਂ ਬੇਗਾਨਾ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ : ਮੋਹਿੰਦਰ ਭਗਤ

ਸੁਲਤਾਨਪੁਰ ਲੋਧੀ (ਧੀਰ)-ਪੰਜਾਬ ਨੂੰ ਦੋਬਾਰਾ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮਹਿਮ ਨੂੰ ਵੱਡੇ ਪੱਧਰ ’ਤੇ ਵਿਨ੍ਹ ਕੇ ਜੋ ਕਾਮਯਾਬੀ ਹਾਸਲ ਕੀਤੀ ਹੈ, ਉਸ ਦੇ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਹਰ ਪਿੰਡ ’ਚ ਨਸ਼ਾ ਮੁਕਤੀ ਯਾਤਰਾ ਦਾ ਆਰੰਭ ਕਰਕੇ ਜੋ ਸੰਕਲਪ ਕੀਤਾ ਹੈ, ਉਸ ਦੀ ਪੂਰੇ ਪੰਜਾਬ ਵਿਚ ਸ਼ਲਾਘਾ ਹੋ ਰਹੀ ਹੈ।

ਇਹ ਵੀ ਪੜ੍ਹੋ: ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...

ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਬੀਤੇ ਦਿਨ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਕ ਧਾਰਮਿਕ ਸਮਾਗਮ ’ਚ ਸ਼ਿਰਕਤ ਕਰਨ ਤੋਂ ਪਹਿਲਾਂ ਰੈਸਟ ਹਾਊਸ ’ਚ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਨਸ਼ਿਆਂ ਦੇ ਦੌਰ ਦੀ ਸਮਾਪਤੀ ਹੋ ਗਈ ਹੈ ਕਿਉਂਕਿ ਹੁਣ ਪਿੰਡਾਂ ਦੇ ਲੋਕ ਵੀ ਮੁੱਖ ਮੰਤਰੀ ਮਾਨ ਸਾਹਿਬ ਦੀ ਇਸ ਮੁਹਿੰਮ ਦਾ ਹਿੱਸਾ ਬਣ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਚਾਹੁੰਦੇ ਹਨ। ਇਸ ਮੁਹਿਮ ਨੂੰ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮਾਨ ਸਰਕਾਰ ਪੰਜਾਬ ਨੂੰ ਹਰ ਹਾਲਤ ਵਿਚ ਨਸ਼ਾ ਮੁਕਤ ਬਣਾ ਕੇ ਰਹੇਗੀ।

ਜਲੰਧਰ ਵਿਚ 'ਆਪ' ਦੇ ਵਿਧਾਇਕ ਰਮਨ ਅਰੋੜਾ ’ਤੇ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀ ਕਾਰਵਾਈ ਨੂੰ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਬਿਲਕੁਲ ਸਹੀ ਅਤੇ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਕਿ ਪੰਜਾਬ ਨੂੰ ਦੋਬਾਰਾ ਤਰੱਕੀ ਦੀ ਰਾਹ 'ਤੇ ਲੈ ਕੇ ਜਾਣ ਲਈ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਵੀ ਇਹ ਸਪੱਸ਼ਟ ਸੰਕੇਤ ਦਿੱਤਾ ਹੋਇਆ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਆਪਣਾ ਹੋਵੇ ਜਾਂ ਬੇਗਾਨਾ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦੇ ਤਹਿਤ ਹੀ ਵਿਧਾਇਕ ਰਮਨ ਅਰੋੜਾ ਅਤੇ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ

ਉਨ੍ਹਾਂ ਕਿਹਾ ਕਿ ਜੇ ਅਸੀਂ ਆਪਣੇ ਪੰਜਾਬ ਦਾ ਵਿਕਾਸ ’ਤੇ ਹਲਕੇ ਦਾ ਵਿਕਾਸ ਚਾਹੁੰਦੇ ਹਾਂ ਤਾਂ ਸਾਨੂੰ ਜਿਸ ਪਾਰਟੀ ਦੀ ਸਰਕਾਰ ਹੋਵੇ ਉਸ ਦੇ ਉਮੀਦਵਾਰ ਨੂੰ ਜੇਤੂ ਬਣਾਉਣਾ ਹੋਵੇਗਾ ਤਾਂ ਕਿ ਵਿਕਾਸ ਦੀ ਰਫ਼ਤਾਰ ਘਟ ਨਾ ਸਕੇ। ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਇਹ ਚੋਣ ਜਿੱਤ ਕੇ ਨਵਾਂ ਇਤਿਹਾਸ ਰਚੇਗੀ। ਇਸ ਮੌਕੇ ਰੋਕਸੀ ਕਨੌਜੀਆ, ਸ਼ਿਵ ਕੁਮਾਰ ਕਨੌਜੀਆ, ਕੌਂਸਲਰ ਪਵਨ ਕਨੌਜੀਆ, ਆਰ. ਕੇ. ਕਨੌਜੀਆ, ਸੋਨੂ ਕਨੌਜੀਆ, ਦੀਪਕ ਕਨੌਜੀਆ, ਰਾਜੂ ਕਨੌਜੀਆ, ਰਕੇਸ਼ ਕਨੌਜੀਆ, ਅਨਿਲ ਕਨੌਜੀਆ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News