ਕੈਬਨਿਟ ਮੰਤਰੀ ਨੇ ਸੱਦ ਲਏ ਪੁਲਸ ਅਫ਼ਸਰ, ਦਿੱਤੀਆਂ ਇਹ ਹਦਾਇਤਾਂ
Monday, Feb 10, 2025 - 02:50 PM (IST)
![ਕੈਬਨਿਟ ਮੰਤਰੀ ਨੇ ਸੱਦ ਲਏ ਪੁਲਸ ਅਫ਼ਸਰ, ਦਿੱਤੀਆਂ ਇਹ ਹਦਾਇਤਾਂ](https://static.jagbani.com/multimedia/2025_2image_14_50_301216894untitled-3copy.jpg)
ਲੁਧਿਆਣਾ (ਰਾਜ): ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਦਫ਼ਤਰ ਵਿਚ ਏ.ਸੀ.ਪੀ. ਤੇ ਐੱਸ.ਐੱਚ.ਓ. ਦੇ ਨਾਲ ਮੀਟਿੰਗ ਕੀਤੀ ਹੈ। ਇਸ ਵਿਚ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਨਸ਼ਾ, ਅਪਰਾਧ ਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਨਾਉਣ ਲਈ ਕਿਹਾ ਹੈ। ਮੰਤਰੀ ਨੇ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਪੁਲਿਸਿੰਗ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਜ਼ਿੰਮੇਵਾਰੀ ਭਰੀ ਪੁਲਿਸਿੰਗ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਕਿਹਾ।
ਇਹ ਖ਼ਬਰ ਵੀ ਪੜ੍ਹੋ - Deport ਹੋ ਕੇ ਆਏ ਪੰਜਾਬੀ ਨੇ ਬੰਨ੍ਹ ਕੇ ਕੁੱਟਿਆ ਟ੍ਰੈਵਲ ਏਜੰਟ, ਸਾਥੀਆਂ ਸਮੇਤ ਚਾੜ੍ਹਿਆ ਕੁਟਾਪਾ
ਮੀਟਿੰਗ ਦੌਰਾਨ ਉਨ੍ਹਾਂ ਨੇ ਅਪਰਾਧਕ ਸਰਗਰਮੀਆਂ ਨਾਲ ਨਜਿੱਠਣ ਲਈ ਨਵੀਆਂ ਤਕਨੀਕਾਂ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੀ.ਸੀ.ਆਰ. ਪ੍ਰਣਾਲੀ ਵਿਚ ਸੁਧਾਰ ਦੀ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਸ ਅਫ਼ਸਰਾਂ ਨੂੰ ਕਿਹਾ ਕਿ ਆਪੋ-ਆਪਣੇ ਇਲਾਕੇ ਵਿਚ ਨਾਈਟ ਡੋਮਿਨੇਸ਼ਨ ਵਧਾਈ ਜਾਵੇ। ਉਨ੍ਹਾਂ ਨੇ ਪੁਲਸ ਨੂੰ ਅਪਰਾਧ ਮੁਕਤ ਸਮਾਜ ਦੀ ਸਥਾਪਨਾ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8