ਸੰਗਰੂਰ ਵਿਖੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਤਿਰੰਗਾ

Saturday, Jan 20, 2018 - 10:56 AM (IST)

ਸੰਗਰੂਰ (ਬੇਦੀ)-ਸੰਗਰੂਰ ਵਿਖੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਰ ਪ੍ਰਤਾਪ ਸਿੰਘ ਵਿਰਕ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵਿਰਕ ਨੇ ਦੱਸਿਆ ਕਿ ਪੁਲਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਵਿਰਕ ਨੇ ਕਾਰਜ ਸਾਧਕ ਅਫਸਰ ਸੰਗਰੂਰ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਤੇ ਸ਼ਹਿਰ ਦੇ ਆਲੇ-ਦੁਆਲੇ ਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐੱਸ. ਡੀ. ਐੱਮ. ਸੰਗਰੂਰ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ. ਐੱਸ. ਪੀ. ਨਾਹਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਹਰਕੰਵਲ ਕੌਰ, ਸਹਾਇਕ ਸਿਵਲ ਸਰਜਨ ਸੁਰਿੰਦਰ ਸਿੰਗਲਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।


Related News