ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਪਾਏ ਗਏ ਕੋਰੋਨਾ ਪਾਜ਼ੇਟਿਵ

Sunday, Nov 22, 2020 - 11:20 PM (IST)

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਪਾਏ ਗਏ ਕੋਰੋਨਾ ਪਾਜ਼ੇਟਿਵ

ਅੰਮ੍ਰਿਤਸਰ, (ਦਲਜੀਤ)- ਕੋਰੋਨਾ ਵਾਇਰਸ ਅੰਮ੍ਰਿਤਸਰ ਵਿਚ ਤੇਜੀ ਨਾਲ ਪੈਰ ਪਸਾਰ ਰਿਹਾ ਹੈ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਪਾਜ਼ੇਟਿਵ ਆ ਗਏ ਹਨ। ਸੋਨੀ ਨੇ ਖ਼ੁਦ ਨੂੰ ਘਰ ’ਚ ਹੀ ਇਕਾਂਤਵਾਸ ’ਚ ਰੱਖਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਸੋਨੀ ਵੱਲੋਂ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਗਿਆ ਸੀ, ਜਿਸਦੀ ਰਿਪੋਰਟ ਸਰਕਾਰੀ ਮੈਡੀਕਲ ਕਾਲਜ ਤੋਂ ਅੱਜ ਦੇਰ ਸ਼ਾਮ ਆਈ ਹੈ। ਦੱਸਣਯੋਗ ਹੈ ਕਿ ਸੋਨੀ ਲੋਕਾਂ ਅਤੇ ਸਿਆਸੀ ਆਗੂਆਂ ਤੋਂ ਇਲਾਵਾ ਪ੍ਰਬੰਧਕੀ ਅਧਿਕਾਰੀਆਂ ਦੇ ਲਗਾਤਾਰ ਸੰਪਰਕ ਵਿਚ ਸਨ।


author

Bharat Thapa

Content Editor

Related News